ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 17
ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਪਦਮ ਵਿਭੂਸ਼ਣ ਨਾਲ ਸਨਮਾਨਿਤ 83 ਸਾਲਾ ਬਿਰਜੂ ਮਹਾਰਾਜ ਨੇ ਬੀਤੀ ਦੇਰ ਰਾਤ ਆਖਰੀ ਸਾਹ ਲਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਥਕ ਡਾਂਸਰ ਬਿਰਜੂ ਮਹਾਰਾਜ ਜੇ ਦਿਹਾਂਤ ’ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜਾਣਾ ਪੂਰੇ ਕਲਾ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਕਰਕੇ ਕਿਹਾ ਕਿ ‘ਭਾਰਤੀ ਡਾਂਸ ਕਲਾ ਨੂੰ ਦੁਨੀਆ ਭਰ ’ਚ ਪਛਾਣ ਦਿਵਾਉਣ ਵਾਲੇ ਪੰਡਿਤ ਬਿਰਜੂ ਮਹਾਰਾਜ ਦੀ ਦੇ ਦਿਹਾਂਤ ਨਾਲ ਉਹ ਬੇਹੱਦ ਦੁਖੀ ਹਨ। ਉਨ੍ਹਾਂ ਦਾ ਜਾਣਾ ਪੂਰੇ ਕਲਾ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ’ਚ ਉਨ੍ਹਾਂ ਦੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹੈ।
Facebook Page: https://www.facebook.com/factnewsnet
See videos: https://www.youtube.com/c/TheFACTNews/videos