ਦੇਸ਼-ਦੁਨੀਆ

PM ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ

ਫ਼ੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 23

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਹਰ ਭਾਰਤੀ ਨੂੰ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ‘ਤੇ ਮਾਣ ਹੈ। ਮੋਦੀ ਨੇ ਲੋਕਾਂ ਨੂੰ ‘ਪਰਾਕ੍ਰਮ ਦਿਵਸ’ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਸਰਕਾਰ ਨੇ ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਬੋਸ ਦੀ ਜਯੰਤੀ ਨੂੰ ‘ਪਰਾਕ੍ਰਮ ਦਿਵਸ’ ਦੇ ਰੂਪ ‘ਚ ਮਨਾਉਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਟਵੀਟ ਕੀਤਾ ਕਿ ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਹਰ ਭਾਰਤੀ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ‘ਤੇ ਮਾਣ ਹੈ।

Facebook Page: https://www.facebook.com/factnewsnet

See videos: https://www.youtube.com/c/TheFACTNews/videos