ਫੈਕਟ ਸਮਾਚਾਰ ਸੇਵਾ
ਕੋਟਕਪੂਰਾ , ਮਾਰਚ 5
ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਬੇਅਦਬੀ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿੱਚ ਤੇਜ਼ੀ ਲਿਆ ਦਿੱਤੀ ਹੈ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਏ.ਡੀ.ਜੀ.ਪੀ. ਰੋਹਿਤ ਚੌਧਰੀ, ਸਾਬਕਾ ਡੀ.ਆਈ.ਜੀ. ਆਰਐਸ ਖਟੜਾ ਅਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਗਗਨਦੀਪ ਬਰਾੜ ਨੂੰ ਤਲਬ ਕੀਤਾ ਹੈ। ਤਿੰਨਾਂ ਨੂੰ ਐਸ.ਆਈ.ਟੀ. ਨੇ ਚੰਡੀਗੜ੍ਹ ਦੇ ਸੈਕਟਰ 32 ਵਿੱਚ ਪੁੱਛਗਿੱਛ ਲਈ ਬੁਲਾਇਆ ਹੈ। ਉੱਥੇ ਉਨ੍ਹਾਂ ਤੋਂ ਸਵਾਲ ਪੁੱਛੇ ਜਾਣਗੇ।
ਕੋਟਕਪੂਰਾ ਕੇਸ ਵਿੱਚ ਐਸਆਈਟੀ ਵੱਲੋਂ ਇੱਕ ਹਫ਼ਤਾ ਪਹਿਲਾਂ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਇਸ ਮਾਮਲੇ ਵਿੱਚ ਐਸਆਈਟੀ ਨੇ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ।