ਧਰਮ ਤੇ ਵਿਰਸਾ

ਸਮਾਣਾ ਫ਼ਤਹਿ ਦਿਵਸ’ ਦੀਆਂ ਤਿਆਰੀਆਂ ਆਰੰਭ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ , ਸਤੰਬਰ 3

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ‘ਚ ਸ਼ੋ੍ਮਣੀ ਕਮੇਟੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਮਾਣਾ ਫਤਹਿ ਦਿਵਸ ਮਨਾਵੇਗੀ, ਜਿਸ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ। ਸਮਾਣਾ ਫਤਹਿ ਦਿਵਸ ਮਨਾਏ ਜਾਣ ਨੂੰ ਲੈ ਕੇ ਸਬ ਕਮੇਟੀ ਦੀ ਅੱਜ ਮੀਟਿੰਗ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤਰਿਮ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ‘ਚ ਕੀਤੀ ਗਈ।

ਇਸ ਮੌਕੇ ਉਚੇਚੇ ਤੌਰ ‘ਤੇ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਊ, ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ, ਹੈਡ ਗ੍ਰੰਥੀ ਗਿਆਨੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਤੋਂ ਇਲਾਵਾ ਧਰਮ ਪ੍ਰਚਾਰਕ ਕਮੇਟੀ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਅੰਤਰਿਮ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਸਬ ਕਮੇਟੀ ਵਲੋਂ ਸਮਾਣਾ ਫਤਹਿ ਦਿਵਸ ਮਨਾਏ ਜਾਣ ਨੂੰ ਲੈ ਕੇ ਰੂਪ ਰੇਖਾ ਉਲੀਕੀ ਗਈ ਹੈ ਅਤੇ ਫੈਸਲਾ ਕੀਤਾ ਗਿਆ ਕਿ ਸ਼ੋ੍ਮਣੀ ਕਮੇਟੀ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਨੂੰ ਸਮਰਪਿਤ ਸਮਾਣਾ ਫਤਹਿ ਦਿਵਸ ਸਬੰਧੀ ਨਿਰੋਲ ਧਾਰਮਕ ਸਮਾਗਮ ਕਰਵਾਉਣ ਜਾ ਰਹੀ ਹੈ, ਜੋ ਨਿਰੋਲ ਧਾਰਮਕ ਸਮਾਗਮ ਹੋਵੇਗਾ ਅਤੇ ਧਾਰਮਕ ਸਮਾਗਮ ਦੀ ਤਾਰੀਕ ਸ਼ੋ੍ਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਫੈਸਲਾ ਲੈਣ ਉਪਰੰਤ ਹੀ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਅਤੇ ਸ਼ੋ੍ਮਣੀ ਕਮੇਟੀ ਸਟਾਫ ਦੇ ਅਧਿਕਾਰੀ ਹਾਜ਼ਰ ਸਨ।