ਦੇਸ਼-ਦੁਨੀਆ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦਿੱਲੀ ਮਹਿਲਾ ਵਿੰਗ ਦੀ ਪ੍ਰਧਾਨ AAP ‘ਚ ਸ਼ਾਮਲ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 29

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦਿੱਲੀ ਮਹਿਲਾ ਅਕਾਲੀ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਐਸਓਆਈ ਦੇ ਪ੍ਰਧਾਨ ਗਗਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਨੇ ਬੀਬੀ ਰਣਜੀਤ ਕੌਰ ਅਤੇ ਗਗਨ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।