View in English:
April 1, 2025 4:04 am

PU ‘ਚ ਸਟੂਡੈਂਟ ਗਰੁੱਪਾਂ ਵਿਚਾਲੇ ਝੜਪ, ਇੱਕ ਵਿਦਿਆਰਥੀ ਦੀ ਮੌਤ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ‘ਚ ਇੱਕ ਸੰਗੀਤ ਸ਼ੋ ਦੌਰਾਨ ਦੋ ਵਿਦਿਆਰਥੀ ਗਰੁੱਪਾਂ ਵਿਚਾਲੇ ਵਾਪਰੇ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿਸ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

ਇਹ ਘਟਨਾ ਮਸ਼ਹੂਰ ਗਾਇਕ ਮਾਸੂਮ ਸ਼ਰਮਾ ਦੇ ਸ਼ੋ ਦੌਰਾਨ ਵਾਪਰੀ, ਜਦੋਂ ਦੋ ਗਰੁੱਪ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜ ਪਏ। ਮਾਮਲਾ ਇਸ ਹੱਦ ਤੱਕ ਵੱਧ ਗਿਆ ਕਿ ਇੱਕ ਗਰੁੱਪ ਦੇ ਮੈਂਬਰ ਨੇ ਦੂਸਰੇ ਗਰੁੱਪ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਆਦੇਸ਼ ਠਾਕੁਰ, ਜੋ ਕਿ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ PGI ਚੰਡੀਗੜ੍ਹ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਦੂਜੇ ਪੱਖ, ਹੋਰ ਕਈ ਵਿਦਿਆਰਥੀ ਵੀ ਝੜਪ ਦੌਰਾਨ ਜ਼ਖਮੀ ਹੋਏ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਸੂਚਨਾ ਇਕੱਤਰ ਕੀਤੀ ਜਾ ਰਹੀ ਹੈ।

ਸੁਰੱਖਿਆ ਉੱਤੇ ਵੱਡੇ ਸਵਾਲ

ਇਸ ਘਟਨਾ ਨੇ ਯੂਨੀਵਰਸਿਟੀ ‘ਚ ਸੁਰੱਖਿਆ ਪ੍ਰਬੰਧਾਂ ਉੱਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵਿਦਿਆਰਥੀਆਂ ਕੋਲ ਹਥਿਆਰ ਕਿਵੇਂ ਪਹੁੰਚੇ? ਕੀ ਆਉਟਸਾਈਡਰ ਵੀ ਘਟਨਾ ਵਿੱਚ ਸ਼ਾਮਲ ਸਨ? ਪੁਲਿਸ ਨੇ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਇਸ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਵਿਦਿਆਰਥੀਆਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਨੇ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *

View in English