ਪੰਜਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਸਤੰਬਰ 6

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਕਮਿਸ਼ਨ ਦੀ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸੈਣੀ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਸੈਣੀ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਸੀ ਜਦੋਂ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਹ ਜਾਂਚ ‘ਚ ਸ਼ਾਮਲ ਹੋਣ ਲਈ ਵਿਜੀਲੈਂਸ ਦੇ ਮੁੱਖ ਦਫ਼ਤਰ ਰਾਤ ਦੇ ਕਰੀਬ 8 ਵਜੇ ਪਹੁੰਚੇ ਸਨ। ਇਸ ਤੋਂ ਬਾਅਦ ਸੈਣੀ ਨੂੰ ਹਾਈ ਕੋਰਟ ਨੇ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ ਸੀ।