ਪੰਜਾਬ

ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਕੈਪਟਨ ਨਾਲ ਕਰਨਗੇ ਮੁਲਾਕਾਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 14

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਬਾਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਕੈਪਟਨ ਅਮਰਿੰਦਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਅਤੇ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੋਹਾਂ ਵਿਚਕਾਰ ਇਹ ਪਹਿਲੀ ਮੁਲਾਕਾਤ ਹੋਏਗੀ।

ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਕੈਪਟਨ ਦੇ ਸਿਸਵਾਂ ਫਾਰਨ ਹਾਊਸ ‘ਤੇ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਲਾਕਾਤ ਨਿੱਜੀ ਦੱਸੀ ਜਾ ਰਹੀ ਹੈ ਅਤੇ ਥੋੜ੍ਹੀ ਹੀ ਦੇਰ ‘ਚ ਮੁੱਖ ਮੰਤਰੀ ਚੰਨੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋਣਗੇ।

More from this section