ਪੰਜਾਬ

ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਵੀ ਬਣਨਗੇ ਮੁਹੱਲਾ ਕਲੀਨਿਕ : ਭਗਵੰਤ ਮਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 20

ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਸੀਐਮ ਨੇ ਕਿਹਾ ਕਿ ਪੰਜਾਬ ਦੇ ਅੰਦਰ ਬਹੁਤ ਜਲਦ ਦਿੱਲੀ ਦੀ ਤਰਜ ਤੇ ਮੁਹੱਲਾ ਕਲੀਨਿਕ ਬਣਨਗੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਜੋ ‘ਆਪ’ ਦੀ ਸਰਕਾਰ ਨੇ ਚੋਣਾਂ ਜਿੱਤਣ ਤੋਂ ਪਹਿਲਾਂ ਕੀਤਾ ਸੀ, ਉਹ ਵਾਅਦਾ ਬਹੁਤ ਜਲਦ ਪੂਰਾ ਹੋਵੇਗਾ ਅਤੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਇਆ ਜਾਵੇਗਾ।

Facebook Page:https://www.facebook.com/factnewsnet

See videos:https://www.youtube.com/c/TheFACTNews/videos