ਪੰਜਾਬ

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਖੰਡ ਮਿੱਲਾਂ ਅੰਦਰ ਈਥਾਨੌਲ ਪਲਾਂਟ ਲਾਉਣ ’ਤੇ ਜ਼ੋਰ

ਫੈਕਟ ਸਮਾਚਾਰ ਸੇਵਾ ਕਪੂਰਥਲਾ, ਨਵੰਬਰ 28

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੰਤਰੀ ਵਜੋਂ ਅਹੁਦਾ ਸੰਭਾਲਣ ਪਿੱਛੋਂ ਪਹਿਲੀ ਵਾਰ ਕਪੂਰਥਲਾ ਪੁੱਜੇ। ਜਿਲ੍ਹਾ ਪ੍ਰਸ਼ਾਸ਼ਨ ਵਲੋਂ ਆਈ.ਜੀ. ਜਲੰਧਰ ਰੇਂਜ਼ ਜੀ.ਐਸ. ਢਿੱਲੋਂ, ਡਿਪਟੀ ਕਮਿਸ਼ਨਰ ਸ਼ੀ੍ਰਮਤੀ ਦੀਪਤੀ ਉੱਪਲ, ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੀ.ਪੀ.ਐਸ. ਬਬਨਦੀਪ ਸਿੰਘ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ ਗਈ। ਉਨ੍ਹਾਂ ਇਸ ਮੌਕੇ ਗੰਨਾ ਕਾਸ਼ਤਕਾਰ ਕਿਸਾਨਾਂ , ਸ਼ੂਗਰ ਮਿੱਲਾਂ ਦੇ ਪ੍ਰਬੰਧਕਾਂ, ਸਹਿਕਾਰੀ ਮਿੱਲਾਂ ਦੇ ਜਨਰਲ ਮੈਨੇਜ਼ਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਮਿੱਲਾਂ ਵਿਚ ਈਥਾਨੌਲ ਦੇ ਪਲਾਂਟ ਲਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਮਿੱਲਾਂ ਦੀ ਆਮਦਨ ਵਿਚ ਵਾਧਾ ਹੋ ਸਕੇ ਅਤੇ ਕਿਸਾਨਾਂ ਨੂੰ ਵੀ ਇਸਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਮਿੱਲਾਂ ਅੰਦਰ ਨਵੀਨਤਮ ਤਕਨੀਕ ਸਥਾਪਿਤ ਕਰਨ ਦੀ ਪ੍ਰਕਿ੍ਆ ਚੱਲ ਰਹੀ ਹੈ, ਜਿਸ ਨਾਲ ਨਾ ਸਿਰਫ ਉਨ੍ਹਾਂ ਦੀ ਪੀੜਣ ਸਮਰੱਥਾ ਵਿਚ ਵੀ ਵੱਡਾ ਵਾਧਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਗੰਨੇ ਦਾ ਭਾਅ 360 ਰੁਪੈ ਕਰ ਦਿੱਤਾ ਗਿਆ ਹੈ , ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਵਟਤ ਪ੍ਰਤੀ ਏਕੜ 2 ਤੋਂ ਢਾਈ ਲੱਖ ਹੋ ਜਾਵੇਗੀ।

ਉਨ੍ਹਾਂ ਨਾਲ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਜੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।