ਪੰਜਾਬ

ਭਾਰਤ ਭੂਸ਼ਣ ਆਸ਼ੂ ਵੱਲੋਂ ਉਡਣ ਦਸਤਿਆਂ ਵਿੱਚ ਸ਼ਾਮਲ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀਆਂ ਦੀਆਂ ਡਿਊਟੀਆਂ ਸਬੰਧੀ ਰੋਸਟਰ ਬਣਾਉਣ ਦੇ ਹੁਕਮ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 8

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਮੂਹ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰਾਂ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਉਡਣ ਦਸਤਿਆਂ ਵਿੱਚ ਸ਼ਾਮਲ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਸਬੰਧੀ ਰੋਸਟਰ ਬਣਾਉਣ।

ਉਹਨਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਦੂਜੇ ਰਾਜਾਂ ਤੋਂ ਰੀਸਾਈਕਲਿੰਗ ਅਤੇ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਝੋਨੇ ਅਤੇ ਚਾਵਲ ਨੂੰ ਰੋਕਣ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦਾ ਇਕ ਪ੍ਰਤੀਨਿਧ 24 ਘੰਟੇ ਸਾਰੇ ਨਾਕਿਆਂ ‘ਤੇ ਜ਼ਰੂਰ ਤਾਇਨਾਤ ਰਹੇ।

ਉਹਨਾਂ ਅਧਿਕਾਰੀਆਂ ਨੂੰ ਰੋਸਟਰ ਬਣਾਉਣ ਦੀ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਇਨ੍ਹਾਂ ਨਾਕਿਆਂ ਤੇ ਤਾਇਨਾਤ ਰਹਿਣ ਤਾਂ ਜ਼ੋ ਪੰਜਾਬ ਪੁਲਿਸ ਨੂੰ ਸਹਾਇਤਾ ਦਿੱਤੀ ਜਾ ਸਕੇ।

ਉਨ੍ਹਾਂ ਉਡਣ ਦਸਤਿਆਂ ਦੀ ਹੁਣ ਤੱਕ ਦੀ ਕਾਰਗੁਜਾਰੀ ‘ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਆਸ ਪ੍ਰਗਟਾਈ ਕਿ ਘੱਟੋ-ਘੱਟ 31 ਦਸੰਬਰ, 2021 ਤੱਕ ਇਹ ਉਡਣ ਦਸਤੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ।

More from this section