ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਫਰਵਰੀ 7
ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਰਾਜਾਂ ਵਿੱਚ ਇਨ੍ਹੀਂ ਦਿਨੀਂ ਮੌਸਮ ਸਾਫ਼ ਹੈ। ਤਾਪਮਾਨ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਵਧਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ , ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ‘ਚ ਆਉਣ ਵਾਲੇ ਦਿਨਾਂ ‘ਚ ਇਕ ਵਾਰ ਫਿਰ ਤਾਪਮਾਨ ‘ਚ ਗਿਰਾਵਟ ਦੇ ਨਾਲ-ਨਾਲ ਠੰਢ ਵਧਣ ਦੀ ਸੰਭਾਵਨਾ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੌਸਮ ਬੁੱਧਵਾਰ ਤੋਂ ਇਕ ਵਾਰ ਫਿਰ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਭਲਕੇ ਅਤੇ ਅਗਲੇ ਦੋ-ਤਿੰਨ ਦਿਨਾਂ ਤਕ ਮੌਸਮ ਖਰਾਬ ਰਹੇਗਾ। ਇਸ ਦੌਰਾਨ ਪੱਛਮੀ ਗੜਬੜੀ ਕਾਰਨ ਪਹਾੜੀ ਇਲਾਕਿਆਂ ‘ਚ ਬਰਫਬਾਰੀ ਜਾਰੀ ਰਹੇਗੀ। ਉੱਤਰਾਖੰਡ ‘ਚ ਭਲਕੇ ਤੋਂ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
Facebook Page: https://www.facebook.com/factnewsnet
See videos:https://www.youtube.com/c/TheFACTNews/videos