View in English:
April 22, 2025 4:06 am

RBI ਨੇ ਰੈਪੋ ਰੇਟ ’ਚ ਕੀਤਾ ਕਟੌਤੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 9

ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੀ ਮੁਦਰਾ ਨੀਤੀ ਕਮੇਟੀ ਨੇ ਸਰਬਸੰਮਤੀ ਨਾਲ ਰੈਪੋ ਰੇਟ ਵਿਚ ਤੁਰੰਤ ਪ੍ਰਭਾਵ ਨਾਲ 0.25 ਪ੍ਰਤੀਸ਼ਤ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ 6.25% ਸੀ। ਇਸ ਦਾ ਮਤਲਬ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਰਜ਼ੇ ਸਸਤੇ ਹੋ ਸਕਦੇ ਹਨ ਤੇ ਈ.ਐਮ.ਆਈ. ਵੀ ਘੱਟ ਜਾਵੇਗੀ।

ਆਰ.ਬੀ.ਆਈ. ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ ਨਵੇਂ ਵਿੱਤੀ ਸਾਲ ਵਿਚ ਆਰ.ਬੀ.ਆਈ. ਦੀ ਪਹਿਲੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਇਹ ਮੀਟਿੰਗ 7 ਅਪ੍ਰੈਲ ਨੂੰ ਸ਼ੁਰੂ ਹੋਈ ਸੀ।

Leave a Reply

Your email address will not be published. Required fields are marked *

View in English