ਪੰਜਾਬ

ਕਪੂਰਥਲਾ ’ਚ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਕਪੂਰਥਲਾ , ਜੁਲਾਈ 25

ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ 100 ਫੀਸਦੀ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਸਾਰੇ ਪ੍ਰਾਜੈਕਟ ਜਲਦ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨਗਰ ਨਿਗਮ ਕਪੂਰਥਲਾ ਦੇ ਵਾਰਡ ਨੰਬਰ 14 ਵਿੱਚ 4.50 ਕਰੋੜ ਰੁਪਏ ਦਾ ਪਾਜੈਕਟ ਵਿਚੋਂ ਪੈਣ ਵਾਲੇ ਸੀਵਰੇਜ ਅਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾ ਰਹੇ ਸਨ।ਉਨ੍ਹਾਂ ਕੰਮ ਸ਼ੁਰੂ ਕਰਵਾਉਣ ਲਈ ਕਹੀ ਨਾਲ ਟੱਕ ਲਾਉਣ ਦੀ ਰਸਮ ਕਾਂਗਰਸੀ ਆਗੂ ਗੁਲਸ਼ਨ ਅਹੂਜਾ ਤੇ ਨੇਹਾ ਆਹੂਜਾ ਪਾਸੋਂ ਕਰਵਾਈ ਗਈ।

ਵਿਧਾਇਕ ਰਾਣਾ ਗੁਰਜੀਤ ਸਿੰਘ ਵਾਰਡ ਨੰਬਰ 14 ਵਿੱਚ ਸੀਵਰੇਜ ਤੇ ਵਾਟਰ ਸਪਲਾਈ ਦੇ ਪ੍ਰੋਜੈਕਟ ਦੇ ਕੰਮ ਦੀ ਕਾਂਗਰਸੀ ਆਗੂ ਗੁਲਸ਼ਨ ਅਹੂਜਾ ਤੇ ਨੇਹਾ ਆਹੂਜਾ ਪਾਸੋਂ ਰਸਮੀ ਸ਼ੁਰੂਆਤ ਕਰਵਾਉਂਦੇ ਹੋਏ

ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਵਿੱਚ 100 ਫੀਸਦ ਵਾਟਰ ਸਪਲਾਈ ਅਤੇ ਸੀਵਰੇਜ ਪ੍ਰੋਜੇਕਟ ਲਈ 12 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਪ੍ਰਵਾਨਗੀ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਾਸ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵੱਚਨਬੱਧ ਹੈ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 14 ਵਿੱਚ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਨੂੰ ਰਿਕਾਰਡ ਤਿੰਨ ਮਹੀਨੇ ਵਿੱਚ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਸਮੂਹ ਕੌਂਸਲਰਾਂ ਨੂੰ ਵੀ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਨਵੀਜੀਲੇਟਰ ਦੀ ਭੂਮਿਕਾ ਨਿਭਾਉਣ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।

 

ਇਸ ਮੌਕੇ ਕੌਂਸਲਰ ਵਿਕਾਸ ਸ਼ਰਮਾ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਸ਼ਹਿਰ ਦੇ ਵਿਕਾਸ ਵੱਲ ਖਾਸ ਧਿਆਨ ਦੇਣ ਲਈ ਧੰਨਵਾਦ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਸ਼ਹਿਰ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਉਨਾਂ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਵਿਕਾਸ ਦੀਆਂ ਨਵੀਆਂ ਪੈੜਾਂ ਪੁੱਟ ਰਿਹਾ ਹੈ ਅਤੇ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਹੋਰ ਪ੍ਰੋਜੈਕਟ ਲੈ ਕੇ ਆਉਣਗੇ।

ਇਸ ਮੌਕੇ ਡਿਪਟੀ ਮੇਅਰ ਮਾਸਟਰ ਵਿਨੋਦ ਸੂਦ, ਕੌਸਲਰ ਬਲਬੀਰ ਸਿੰਘ ਬੀਰਾ, ਮੁਕੇਸ਼ ਦੁੱਗਲ, ਵਿਕਾਸ ਆਹੂਜਾ, ਪ੍ਰਦੀਪ ਚੋਪੜਾ, ਮਨਦੀਪ, ਮੁਰਿੰਦਰ ਸਿੰਘ, ਟੀ.ਪੀ. ਸਿੰਘ, ਜੇ.ਐਸ.ਕਾਹਲੋਂ ਅਤੇ ਹੋਰ ਕਾਂਗਰਸੀ ਆਗੂ ਤੇ ਪਤਵੰਤੇ ਹਾਜ਼ਰ ਸਨ।