ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਫਰਵਰੀ 26
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ’ਤੇ ਇਕ ਨੁਕਾਤੀ ਏਜੰਡੇ ‘ਤੇ ਮੀਟਿੰਗ ਖ਼ਤਮ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ਦੇ ਕੇੇ ਇਕ ਨੁਕਾਤੀ ਏਜੰਡੇ ‘ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਜਿਸ ਗਿਆਨੀ ਰਘਬੀਰ ਸਿੰਘ ਦੇ ਖਿਲਾਫ ਸਖਤ ਕਾਰਵਾਈ ਕੀਤੀ ਗਈ। ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕੀਤਾ ਹੈ | ਇਸ ਤੋਂ ਇਲਾਵਾ ਇਸ ਮਾਮਲੇ ਤੇ ਇੱਕ ਕਮੇਟੀ ਵੀ ਗਠਿਤ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ 72 ਘੰਟੇ ਦੇ ਨੋਟਿਸ ’ਤੇ 23 ਫਰਵਰੀ ਨੂੰ ਇਕ ਨੁਕਾਤੀ ਏਜੰਡੇ ‘ਤੇ ਇਹ ਮੀਟਿੰਗ ਸਬੰਧੀ ਪੱਤਰ ਜਾਰੀ ਕੀਤਾ ਸੀ। 18 ਫਰਵਰੀ ਨੂੰ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਕਲੱਬ ਜਲੰਧਰ ਵਿਚ ਪ੍ਰੈਸ ਕਾਨਫਰੰਸ ਕਰਕੇ ਜਿਹੜੇ ਇਲਜਾਮ ਸ਼੍ਰੋਮਣੀ ਕਮੇਟੀ ‘ਤੇ ਲਗਾਏ ਗਏ ਸਨ, 19 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ 72 ਘੰਟੇ ਦਾ ਸਮਾਂ ਦੇ ਕੇ ਉਹਨਾਂ ਇਲਜਾਮਾਂ ਦੇ ਸਬੂਤ ਮੰਗੇ ਗਏ ਸਨ। ਸਬੂਤ ਦੇਣ ਦੀ ਬਿਜਾਏ ਗਿਆਨੀ ਰਘਬੀਰ ਸਿੰਘ ਨੇ ਇਕ ਵੀਡੀਓ ਜਾਰੀ ਕਰਕੇ 22 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਨੂੰ ਹੀ 72 ਘੰਟੇ ਦਾ ਸਮਾਂ ਦਿੰਦਿਆ ਆਪਣੇ ਵੱਲੋਂ ਖੜੇ ਕੀਤੇ ਸਵਾਲਾਂ ਦੇ ਜਵਾਬ ਮੰਗ ਲਏ ਸਨ।







