View in English:
April 20, 2024 7:31 am

SGPC ਚੋਣਾਂ : ਬੀਬੀ ਜਗੀਰ ਕੌਰ v /s ਹਰਜਿੰਦਰ ਸਿੰਘ ਧਾਮੀ

ਫੈਕਟ ਸਮਾਚਾਰ ਸੇਵਾ

ਨਵੰਬਰ 9

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਦੇ ਅਹੁਦੇ ਲਈ ਜਨਰਲ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋ ਗਿਆ ਹੈ। ਇਸ ਸਾਲ ਪ੍ਰਧਾਨਗੀ ਅਹੁਦੇ ਦੇ ਦੋ ਦਾਅਵੇਦਾਰ ਹਨ। ਸ਼੍ਰੋਮਣੀ ਅਕਾਲ ਦਲ ਵਲੋਂ ਐਲਾਣੇ ਗਏ ਉਮੀਦਵਾਰ, ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਚੋਣ ਤੋਂ ਕੁਝ ਹੀ ਦਿਨ ਪਹਿਲਾਂ ਪਾਰਟੀ ਵਿੱਚੋਂ ਬਾਹਰ ਕੀਤੇ ਗਏ ਸਾਬਕਾ ਪ੍ਰਧਾਨ ਜਗੀਰ ਕੌਰ।

ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਸ਼ੁਰੂ ਹੋਇਆ। ਪੇਸ਼ੇ ਵਜੋਂ ਵਕੀਲ ਧਾਮੀ ਪ੍ਰਧਾਨ ਬਣਨ ਤੋਂ ਪਹਿਲਾਂ ਐੱਸਜੀਪੀਸੀ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਤੋਂ ਪਹਿਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦੀ ਚੋਣ ਤੋਂ ਪਿੱਛੇ ਹਟਣ ਦੀ ਅਪੀਲ ਕੀਤੀ। ਪਰ ਬੀਬੀ ਜਗੀਰ ਕੌਰ ਆਪਣੇ ਫੈਸਲੇ ‘ਤੇ ਕਾਇਮ ਰਹੇ।

ਸੁਖਬੀਰ ਬਾਦਲ ਦੀ ਅਪੀਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੇਂਦਰ, ਭਾਜਪਾ ਅਤੇ ‘ਆਪ’ ਸਮੇਤ ਹੋਰ ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣਗੇ ਜੋ ਐਸਜੀਪੀਸੀ ਨੂੰ ਕੰਟਰੋਲ ਕਰਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਹਨਾਂ ਕਿਹਾ ”ਜਗੀਰ ਕੌਰ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਪੰਥਕ ਏਕਤਾ ਨੂੰ ਯਕੀਨੀ ਬਣਾਉਣ ਲਈ ਮੈਦਾਨ ਤੋਂ ਹਟਣ।” “ਬੀਬੀ ਨੇ ਆਪਣਾ ਸਾਰਾ ਜੀਵਨ ਅਕਾਲੀ ਦਲ ਲਈ ਲਗਾਇਆ ਹੈ ਅਤੇ ਉਹਨਾਂ ਨੂੰ ਇਸ ਮੁੱਦੇ ‘ਤੇ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।”

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ

ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦਾ ਇਜਲਾਸ ਅੱਜ 9 ਨਵੰਬਰ ਨੂੰ ਸ਼ੁਰੂ ਹੋਇਆ ਹੈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੀਤ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਸਦਨ ਵਿੱਚ ਕੁੱਲ 191 ਮੈਂਬਰ ਹਨ। ਇਹਨਾਂ ਵਿੱਚੋਂ 170 ਮੈਂਬਰ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਰਾਜਾਂ ਵਿੱਚੋਂ ਚੁਣੇ ਜਾਂਦੇ ਹਨ ਹਾਲਾਂਕਿ 15 ਮੈਂਬਰ ਦੇਸ਼ ਭਰ ਵਿੱਚੋਂ ਚੁਣੇ ਜਾਂਦੇ ਹਨ। ਸ਼੍ਰੋਮਣੀ ਕਮੇਟੀ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਾਮਲ ਹਨ ਜਿੰਨ੍ਹਾਂ ਕੋਲ ਵੋਟ ਦਾ ਅਧਿਕਾਰ ਹੁੰਦਾ ਹੈ। ਸ਼੍ਰੋਮਣੀ ਕਮੇਟੀ ਦੀਆਂ ਪਿਛਲੀਆਂ ਚੋਣਾਂ ਤੋਂ ਹੁਣ ਤੱਕ 26 ਮੈਂਬਰਾਂ ਦੀ ਮੌਤ ਚੁੱਕੀ ਹੈ ਅਤੇ ਦੋ ਨੇ ਅਸਤੀਫ਼ੇ ਦੇ ਦਿੱਤੇ ਹਨ। ਵਿਰੋਧੀ ਧੜਿਆਂ ਦੇ 22 ਮੈਂਬਰ ਹਨ।

Leave a Reply

Your email address will not be published. Required fields are marked *

View in English