View in English:
October 25, 2024 2:53 pm

SGPC ਪ੍ਰਧਾਨ ਦੀ ਚੋਣ ਤੋਂ ਪਹਿਲਾਂ ਐਡਵੋਕੇਟ ਧਾਮੀ ਦਾ ਵੱਡਾ ਇਲਜ਼ਾਮ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਕਤੂਬਰ 25

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 28 ਅਕਤੂਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਅਹੁਦੇਦਾਰਾਂ ਦੀ ਚੋਣ ‘ਚ ਭਾਰਤੀ ਜਨਤਾ ਪਾਰਟੀ , ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਐਮਐਲਏ, ਐਮਪੀ ਅਤੇ ਸੀਨੀਅਰ ਆਗੂ ਸਿੱਧੇ ਤੌਰ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਾਲਚ ਤੇ ਡਰਾ ਧਮਾਕਾ ਕੇ ਵਿਰੋਧੀ ਧਿਰ ਨੂੰ ਮਜ਼ਬੂਤ ਕਰਨ ਲਈ ਸਿੱਧੇ ਤੌਰ ‘ਤੇ ਦਖਲ ਦੇ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ‘ਚ ਸਿੱਧੇ ਤੌਰ ‘ਤੇ ਸਿਆਸੀ ਪਾਰਟੀਆਂ ਦਖਲ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਜਥੇਬੰਦੀ ਹੈ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਤੇ ਸਿੱਖ ਪਰੰਪਰਾਵਾਂ, ਮਰਿਆਦਾ ਅਨੁਸਾਰ ਕੰਮ ਕਰਦੀ ਹੈ l ਉਨ੍ਹਾਂ ਕਿਹਾ ਕਿ ਮੈਂਬਰਾਂ ਨੂੰ ਲਾਲਚ ਦੇ ਕੇ ਕਰਪਸ਼ਨ ਦੇ ਦੌਰ ਨੂੰ ਸ਼੍ਰੋਮਣੀ ਕਮੇਟੀ ਵਿੱਚ ਦਾਖਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂਬਰ ਬਹੁਤ ਸਮਝਦਾਰ ਤੇ ਸੂਝਵਾਨ ਹਨ। ਸ਼੍ਰੋਮਣੀ ਕਮੇਟੀ ਮੈਂਬਰ ਕਿਸੇ ਵੀ ਲਾਲਚ ਨੂੰ ਮੰਨਣ ਲਈ ਤਿਆਰ ਨਹੀਂ ਹਨ I ਉਨ੍ਹਾਂ ਕਿਹਾ ਕਿ ਉਹ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹਨ , ਜੋ ਅੱਜ ਵੀ ਉਨ੍ਹਾਂ ਦੇ ਨਾਲ ਚਟਾਣ ਵਾਂਗ ਖੜ੍ਹੇ ਹਨ।

Leave a Reply

Your email address will not be published. Required fields are marked *

View in English