View in English:
October 18, 2024 6:51 pm

SGPC ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ Bibi Jagir Kaur ਨੇ ਐਲਾਨਿਆ ਉਮੀਦਵਾਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 18

28 ਅਕਤੂਬਰ ਨੂੰ ਹੋਣ ਜਾ ਰਹੀ ਐੱਸਜੀਪੀਸੀ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਹੈ। ਜਲੰਧਰ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕਰੀਬ 4 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ‘ਚ ਇਹ ਐਲਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਵੀ ਬੀਬੀ ਜਗੀਰ ਕੌਰ ਨੇ ਪ੍ਰਧਾਨਗੀ ਦੀ ਚੋਣ ਲੜੀ ਸੀ ਪਰ ਉਹ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਚੋਣ ਹਾਰ ਗਏ ਸਨ।

Leave a Reply

Your email address will not be published. Required fields are marked *

View in English