View in English:
December 21, 2024 9:42 pm

SGPC ਪ੍ਰਧਾਨ ਧਾਮੀ ਨੇ 23 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਦਸੰਬਰ 21

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜ਼ਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ। ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਬੀਤੇ ਕੱਲ੍ਹ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English