View in English:
April 27, 2024 2:17 pm

SGPC ਵਲੋਂ 12 ਅਰਬ, 60 ਕਰੋੜ ਤੋਂ ਵੱਧ ਦਾ ਬਜਟ ਪੇਸ਼

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਮਾਰਚ 29

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 2024-25 ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ 2024-25 ਪੇਸ਼ ਕੀਤਾ। ਇਹ ਬਜਟ 12 ਅਰਬ 60 ਕਰੋੜ 97 ਲੱਖ 32 ਹਜ਼ਾਰ ਦਾ ਹੈ। ਇਸ ਸਾਲ ਦੇ ਬਜਟ ਵਿੱਚ ਤਨਖਾਹਾਂ ਉੱਪਰ 5 ਅਰਬ 33 ਕਰੋੜ 14 ਲੱਖ ਰੁਪਏ ਖਰਚ ਹੋਣ ਦਾ ਅੰਦਾਜ਼ਾ ਹੈ ਜੋ ਕੁੱਲ ਬਜਟ ਦੇ ਖਰਚ ਦਾ 42% ਤੋਂ ਵੱਧ ਬਣਦਾ ਹੈ।

Leave a Reply

Your email address will not be published. Required fields are marked *

View in English