ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਅਪ੍ਰੈਲ 25
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ ਆਪਣੇ ਸਾਥੀਆਂ ਨਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਵਿਖੇ ਹੋਏ ਨਤਮਸਤਕ ਹੋਏ , ਜਿੱਥੇ ਉਨ੍ਹਾਂ ਨੇ ਸਮੁੱਚੀ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਥੇ ਹੀ ਉਨ੍ਹਾਂ ਦਿੱਲੀ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਭਾਈ ਰਾਮ ਸਿੰਘ ਅੰਮ੍ਰਿਤਸਰ ਦਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਆਉਣ ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਦਿੱਲੀ ਦੀਆਂ ਸੰਗਤਾਂ ਵਾਸਤੇ ਦਿਨ ਰਾਤ ਕਰਦੇ ਹੋਏ ਉਹ ਦਿੱਲੀ ਨਾਲ ਰਾਬਤਾ ਕਰ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨਾਲ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਬਿਜੈ ਸਿੰਘ , ਇੰਚਾਰਜ ਸੁਰਿੰਦਰ ਪਾਲ ਸਿੰਘ ਸਮਾਣਾ ਸਮੇਤ ਸਿੱਖ ਸੰਗਤਾਂ ਹਾਜ਼ਰ ਸਨ।
Facebook Page:https://www.facebook.com/factnewsnet
See videos:https://www.youtube.com/c/TheFACTNews/videos