ਫੈਕਟ ਸਮਾਚਾਰ ਸੇਵਾ
ਪਟਿਆਲਾ, ਮਾਰਚ 17
ਅੱਜ ਐਸ.ਆਈ.ਟੀ. ਅੱਗੇ ਪੇਸ਼ ਹੋਣ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਪਹੁੰਚੇ। ਦੱਸ ਦਈਏ ਕਿ ਮਾਣਯੋਗ ਅਦਾਲਤ ਵਲੋਂ ਐਸ.ਆਈ.ਟੀ. ਅੱਗੇ ਪੇਸ਼ ਹੋਣ ਦੇ ਮਜੀਠੀਆ ਨੂੰ ਆਦੇਸ਼ ਦਿੱਤੇ ਗਏ ਸਨ, ਜਿਸ ਤੋ ਬਾਅਦ ਅੱਜ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਬਿਕਰਮ ਮਜੀਠੀਆ ਪਹੁੰਚੇ, ਜਿਥੇ ਉਨ੍ਹਾਂ ਪਾਸੋਂ ਪੁੱਛ ਕਿਛ ਕੀਤੀ ਜਾਏਗੀ।