ਪੰਜਾਬ

ਸਰਕਾਰੀ ਹਾਈ ਸਕੂਲ ਕੁਲਾਰ ਖੁਰਦ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ

ਫ਼ੈਕ੍ਟ ਸਮਾਚਾਰ ਸੇਵਾ
ਸੰਗਰੂਰ, ਜੁਲਾਈ 19
ਹਿੰਦ ਦੀ ਚਾਦਰ  ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਕੁਲਾਰ ਖੁਰਦ ਵਿਖੇ ਸੈਕੰਡਰੀ ਪੱਧਰ ’ਤੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ  ਸਕੂਲ ਮੁਖੀ  ਚੰਦਰ ਭਾਨ ਨੇ ਦਿੱਤੀ। ਉਨ੍ਹਾਂ ਕਿਹਾ ਕਿ  ਗੁਰੂ ਤੇਗ ਬਹਾਦਰ ਜੀ ਦਾ ਸੰਪੂਰਨ ਜੀਵਨ ਹੀ ਪ੍ਰੇਰਨਾ ਸਰੋਤ ਹੈ ਜਿਸ ਤੋਂ ਦੂਸਰਿਆਂ  ਦੀ ਮੱਦਦ ਕਰਨ ਦੀ ਪ੍ਰੇਰਨਾ ਮਿਲਦੀ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾ ਨੂੰ ਇਤਿਹਾਸ ਅਤੇ ਵਿਰਸੇ ਨਾਲ ਵੀ ਜੋੜਨ ’ਚ ਸਹਾਈ ਹੁੰਦੇ ਹਨ। ਉਨ੍ਹਾ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੈਕੰਡਰੀ ਪੱਧਰ ‘ਤੇ  ਖੁਸ਼ਪ੍ਰੀਤ ਕੌਰ ਨੇ ਪਹਿਲਾ, ਕਮਲਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।  ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵੱਧ ਤੋਂ ਵੱਧ  ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।