ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਮੁਕਤਸਰ ਸਾਹਿਬ ਵਿਖੇ ਲਗਾਇਆ ਸਪੈਂਸ਼ਲ ਸਵੈ-ਰੋਜਗਾਰ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ, ਜੁਲਾਈ 28

ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਵੈ- ਰੋਜ਼ਗਾਰ ਅਪਨਾਉਣ ਦੇ ਇੱਛੁਕ ਮਹਿਲਾਵਾਂ ਲਈ ਇੱਕ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ ਆਯੋਜਿਤ ਕੀਤਾ ਗਿਆ।

ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਵੈ- ਰੋਜ਼ਗਾਰ ਅਪਨਾਉਣ ਦੇ ਇੱਛੁਕ ਮਹਿਲਾਵਾਂ ਲਈ ਇੱਕ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ ਆਯੋਜਿਤ

ਇਸ ਕੈਂਪ ਵਿੱਚ ਜਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਸਫਰ, ਹਰਮੇਸ਼ ਕੁਮਾਰ ਨੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਕੈਂਪ ਵਿੱਚ ਭਾਗ ਲੈਣ ਲਈ ਆਏ ਸਾਰੇ ਪ੍ਰਾਰਥੀਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਬਿਊਰੋ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਇਸ ਕੈਂਪ ਵਿੱਚ ਕੁੱਲ 25 ਮਹਿਲਾਵਾਂ ਨੇ ਭਾਗ ਲਿਆ ਅਤੇ ਜਿਨ੍ਹਾਂ ਵਿੱਚੋਂ 15 ਮਹਿਲਾਵਾਂ ਦੇ ਮੌਕੇ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਫਾਰਮ ਭਰਵਾਏ ਗਏ। ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਚਲਾਏ ਜਾ ਰਹੇ ਪੋਰਟਲ ਤੇ ਰਜਿਸਟ੍ਰੇਸ਼ਨ ਸਬੰਧੀ ਗਾਈਡ ਕੀਤਾ ਗਿਆ। ਇਸ ਪੋਰਟਲ ਰਾਹੀਂ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਨ ਉਪਰੰਤ ਬਿਊਰੋ ਵਿੱਚ ਚੱਲ ਰਹੀਆਂ ਸਾਰੀਆਂ ਸਹੂਲਤਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

More from this section