ਚੰਡੀਗੜ੍ਹ

ਸੁਖਬੀਰ ਬਾਦਲ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ‘ਚ ਧਰਨੇ ‘ਤੇ ਬੈਠੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੁਲਾਈ 25

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੇ ਮਟਕਾ ਚੌਂਕ ‘ਤੇ ਕਰਨਾਲ ਦੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ ਤੇ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੀ ਹਮਾਇਤ ‘ਚ ਚੌਕ ‘ਚ ਧਰਨੇ ‘ਤੇ ਬੈਠੇ ਬਜ਼ੁਰਗ ਪ੍ਰਦਰਸ਼ਨਕਾਰੀ ਨਾਲ ਇਕਜੁੱਟਤਾ ਪ੍ਰਗਟ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਬਾਬਾ ਕਿਸਾਨ ਅੰਦੋਲਨ ਦੀ ਭਾਵਨਾ ਨੂੰ ਹੀ ਸ਼ਰਧਾ ਦੇ ਫੁੱਲ ਭੇਂਟ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਿਸ਼ਕਾਮ ਤੇ ਨਿਰਸਵਾਰਥ ਸੇਵਾ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਲਾਭ ਸਿੰਘ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਨ ਤੇ ਅੰਦੋਲਨ ਦੀ ਸਫਲਤਾ ਲਈ ਅਰਦਾਸ ਕਰਦੇ ਹਨ।

ਉਨ੍ਹਾਂ ਕਿਹਾ ਕਿ ਬਾਬਾ ਲਾਭ ਸਿੰਘ ਦੇ ਵਿਲੱਖਣ ਰੋਸ ਪ੍ਰਦਰਸ਼ਨ ਬਾਰੇ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਇਸ ਸਬੰਧੀ ਚਲ ਰਹੇ ਸੰਸਦ ਦੇ ਸੈਸ਼ਨ ਦੌਰਾਨ ਇਕ ਵੀਡੀਓ ਵੇਖੀ। ਬਾਬਾ ਲਾਭ ਸਿੰਘ ਨੇ ਅਕਾਲੀ ਦਲ ਪ੍ਰਧਾਨ ਨੂੰ ਆਸ਼ੀਰਵਾਦ ਦਿੰਦਿਆਂ ਪਿਛਲੀ ਅਕਾਲੀ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰਕ ਵਿਰਸੇ ਦੀ ਪ੍ਰਫੁੱਲਤਾ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।

More from this section