ਪੰਜਾਬ

ਸੁਖਪਾਲ ਖਹਿਰਾ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਪ੍ਰਵਾਨਗੀ ਮਿਲੀ

ਫੈਕਟ ਸਮਾਚਾਰ ਸੇਵਾ
ਮੋਹਾਲੀ, ਜਨਵਰੀ 27

ਕਾਂਗਰਸ ਦੇ ਭੁਲੱਥ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਸਪੈਸ਼ਲ ਕੋਰਟ ਨੇ ਨਾਮਜ਼ਦਗੀ ਕਾਗਜ਼ ਭਰਨ ਦੀ ਪ੍ਰਵਾਨਗੀ ਦਿੱਤੀ ਹੈ।

ਸੁਖਪਾਲ ਖਹਿਰਾ 31 ਜਨਵਰੀ ਜਾਂ 1 ਫਰਵਰੀ ਨੂੰ ਨਾਮਜ਼ਦਗੀ ਭਰ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਖਹਿਰਾ ਨੂੰ ਨਾਮਜ਼ਦਗੀ ਕਾਗਜ਼ ਭਰਨ ਦੀ ਪ੍ਰਵਾਨਗੀ ਮਿਲੀ ਹੈ।

ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਦੇ ਮਾਮਲੇ ‘ਚ ਜੇਲ੍ਹ ਵਿਚ ਬੰਦ ਸਨ।

Facebook Page: https://www.facebook.com/factnewsnet

See videos: https://www.youtube.com/c/TheFACTNews/videos