ਸੁਰਜੀਤ ਹਾਕੀ ਸੁਸਾਇਟੀ ਵੱਲੋਂ ਭਾਰਤੀ ਹਾਕੀ ਟੀਮ ਦੇ ਟੋਕੀਓ ਓਲੰਪਿਕ ਵਿਚ ਵਧੀਆ ਪ੍ਰਦਰਸ਼ਨ ਲਈ ਵਿਸ਼ੇਸ਼ ਸਮਾਗਮ ਭਲਕੇ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੁਲਾਈ 22

ਸੁਰਜੀਤ ਹਾਕੀ ਸੁਸਾਇਟੀ ਅਤੇ ਸੁਰਜੀਤ ਹਾਕੀ ਅਕੈਡਮੀ ਵਲੋਂ ਭਾਰਤੀ ਹਾਕੀ ਟੀਮ ਦੇ ਟੋਕੀਓ ਓਲੰਪਿਕ ਵਿਚ ਵਧੀਆ ਪ੍ਰਦਰਸ਼ਨ ਲਈ ਸੁੱਭ ਕਾਮਨਾਵਾਂ ਲਈ ਭਲਕੇ 23 ਜੁਲਾਈ ਨੂੰ ਰੱਖੇ ਵਿਸ਼ੇਸ਼ ਸਮਾਗਮ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਮਾਤਾ ਮਨਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ।

ਸੁਰਜੀਤ ਹਾਕੀ ਸੁਸਾਇਟੀ ਦੇ ਜਰਨਲ ਸਕੱਤਰ ਇਕਬਾਲ ਸਿੰਘ ਸੰਧੂ ਅਤੇ ਚੀਫ਼ ਪੀ. ਆਰ. ਓ. ਸੁਰਿੰਦਰ ਸਿੰਘ ਭਾਪਾ ਅਨੁਸਾਰ ਭਾਰਤੀ ਹਾਕੀ ਟੀਮ, ਜੋਂ ਆਪਣਾ ਪਹਿਲਾ ਮੈਚ ਓਲੰਪਿਕ ਟੋਕੀਓ ਵਿਚ ਨਿਊਜ਼ੀਲੈਂਡ ਵਿਰੁੱਧ 24 ਜੁਲਾਈ ਨੂੰ ਖੇਡ ਰਹੀ ਹੈ, ਨੂੰ ਸੁੱਭ ਕਾਮਨਾਵਾਂ ਦੇਣ ਲਈ ਸੁਰਜੀਤ ਹਾਕੀ ਸੁਸਾਇਟੀ ਅਤੇ ਸੁਰਜੀਤ ਹਾਕੀ ਅਕੈਡਮੀ ਵਲੋਂ ਸਾਂਝੇ ਤੌਰ ਪਰ ਸਥਾਨਕ ਗੁਰੂ ਗੋਬੰਦ ਸਿੰਘ ਸਟੇਡੀਅਮ ਵਿਖੇ ਭਲਕੇ 23 ਜੁਲਾਈ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਮਾਤਾ ਮਨਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਸੁਰਜੀਤ ਹਾਕੀ ਅਕੈਡਮੀ ਅਤੇ ਭਾਰਤੀ ਹਾਕੀ ਟੀਮ ਦੇ ਸਮੂਹ ਖਿਡਾਰੀਆਂ ਨੂੰ ਆਪਣਾਂ ਅਸ਼ੀਰਵਾਦ ਵੀ ਦੇਣਗੇ ।

More from this section