ਪਾਕਿਸਤਾਨ ’ਚ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਦੁਬਾਰਾ ਬਣਾਇਆ ਜਾ ਰਿਹਾ ਮੰਦਰ, 50 ਗ੍ਰਿਫਤਾਰ

ਫ਼ੈਕ੍ਟ ਸਮਾਚਾਰ ਸੇਵਾ ਲਾਹੌਰ, ਅਗਸਤ 8

ਪਾਕਿਸਤਾਨ ਦੇ ਪੰਜਾਬ ਸੂਬੇ ’ਚ ਹਿੰਦੂ ਮੰਦਰ ਤੋੜਨ ਤੋਂ ਬਾਅਦ ਭਾਰਤ ਦੇ ਤੇਵਰ ਤਿੱਖੇ ਹੋਣ ਦਾ ਅਸਰ ਹੋਇਆ ਹੈ। ਪਾਕ ਸਰਕਾਰ ਦੀ ਨੀਂਦ ਖੁੱਲ੍ਹ ਗਈ ਤੇ ਪੰਜਾਬ ਨੇ 150 ਕੱਟੜਪੰਥੀ ਮੁਸਲਿਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਨ੍ਹਾਂ ’ਚ 50 ਨੂੰ ਗ੍ਰਿਫਤਾਰ ਕਰ ਲਿਆ ਹੈ। ਘਟਨਾ ਦੇ ਸਬੰਧ ’ਚ ਭਾਰਤ ਦੀ ਸਖ਼ਤ ਪ੍ਰਤੀਕਿਰਿਆ ਤੋਂ ਬਾਅਦ ਸੁਪਰੀਮ ਕੋਰਟ ਨੇ ਨੋਟਿਸ ਲਿਆ ਤੇ ਕਾਰਵਾਈ ਦੇ ਨਿਰਦੇਸ਼ ਦਿੱਤੇ। ਬੁੱਧਵਾਰ ਨੂੰ ਪੰਜਾਬ ਸੂਬੇ ਦੇ ਰਹੀਮ ਯਾਰ ਖ਼ਾਨ ਜ਼ਿਲ੍ਹੇ ਦੇ ਭੋਂਗ ’ਚ ਭਵਆ ਗਣੇਸ਼ ਮੰਦਰ ’ਤੇ ਭੀੜ ਨੇ ਹਮਲਾ ਬੋਲ ਦਿੱਤਾ ਸੀ। ਮੰਦਿਰ ’ਚ ਜ਼ਬਦਸਤ ਭੰਨਤੋੜ ਕੀਤੀ।

ਸੁਪਰੀਮ ਕੋਰਟ ਦੇ ਨਿਰੇਦਸ਼ਾਂ ’ਤੇ ਮੰਦਿਰ ’ਚ ਦੁਬਾਰਾ ਨਿਰਮਾਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਮੰਦਰ ’ਤੇ ਹਮਲੇ ਨੂੰ ਰੋਕਣ ’ਤੇ ਸਰਕਾਰੀ ਏਜੰਸੀਆਂ ਦੀ ਆਲੋਚਨਾ ਕੀਤੀ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਗੁਲਜਾਰ ਅਹਿਮਦ ਨੇ ਟਿੱਪਣੀ ਕੀਤੀ ਹੈ ਕਿ ਮੰਦਿਰ ’ਚ ਭੰਨ ਤੋੜ ਨਾਲ ਦੇਸ਼ ਦੀ ਬਦਨਾਮੀ ਹੋਈ ਹੈ। ਇਸ ਮਾਮਲੇ ਦੀ ਸੁਪਰੀਮ ਕੋਰਟ ’ਚ ਸੁਣਵਾਈ 13 ਅਗਸਤ ਨੂੰ ਹੋਵੇਗੀ।

More from this section