ਦੇਸ਼-ਦੁਨੀਆ

ਦਿੱਲੀ ‘ਚ ਦਹਿਸ਼ਤ, ਬਾਜ਼ਾਰ ‘ਚੋਂ ਮਿਲਿਆ ਬੰਬ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 14

ਦਿੱਲੀ ਦੇ ਗਾਜ਼ੀਪੁਰ ਸਥਿਤ ਫੁੱਲ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਇਕ ਲਾਵਾਰਿਸ ਬੈਗ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਤੋਂ ਬਾਅਦ ਬੰਬ ਰੋਧਕ ਦਸਤਾ ਅਤੇ ਰਾਸ਼ਟਰੀ ਸੁਰੱਖਿਆ ਗਾਰਡ ਮੌਕੇ ‘ਤੇ ਪਹੁੰਚ ਗਏ। ਜਾਂਚ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋਈ ਕਿ ਬੈਗ ਵਿੱਚ ਬੰਬ ਮਿਲਿਆ ਸੀ, ਜਿਸ ਨੂੰ ਬੰਬ ਰੋਧਕ ਦਸਤੇ ਨੇ ਨਕਾਰਾ ਕਰ ਦਿੱਤਾ ਸੀ। ਦਿੱਲੀ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਦੱਸਿਆ ਕਿ ਜਿਸ ਬੰਬ ਨੂੰ ਨਕਾਰਾ ਕੀਤਾ ਗਿਆ ਸੀ, ਉਹ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸੀ।