ਵਿਦੇਸ਼

ਮੋਨੋਕਲੋਨਲ ਐਂਟੀਬਾਡੀ ਦੀ ਸ਼ੁਰੂਆਤੀ ਵਰਤੋਂ ਨਾਲ 85 ਫੀਸਦੀ ਤਕ ਘੱਟ ਸਕਦੈ ਕੋਰੋਨਾ ਤੋਂ ਮੌਤ ਦਾ ਖਤਰਾ : ਡਾ. ਫੌਸੀ

ਫ਼ੈਕ੍ਟ ਸਮਾਚਾਰ ਸੇਵਾ ਵਾਸ਼ਿੰਗਟਨ , ਅਗਸਤ 26

ਅਮਰੀਕਾ ਦੇ ਮੁੱਖ ਮੈਡੀਕਲ ਸਲਾਹਕਾਰ ਡਾ. ਐਂਥਨੀ ਫੌਸੀ ਨੇ ਕਿਹਾ ਕਿ ਐਂਟੀਬਾਡੀ ਦੀ ਸ਼ੁਰੂਆਤੀ ਵਰਤੋਂ ਨਾਲ ਕੋਰੋਨਾ ਪੀੜਤਾਂ ’ਚ ਹਸਪਤਾਲ ’ਚ ਦਾਖਲ ਹੋਣ ਤੇ ਮੌਤ ਦਾ ਜੋਖਮ 85 ਫੀਸਦੀ ਤਕ ਘੱਟ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਰੀਜ਼ਾਂ ’ਚ ਬੀਮਾਰੀ ਦੇ ਸ਼ੁਰੂਆਤੀ ਪੜਾਅ ’ਚ ਮੋਨੋਕਲੋਨਲ ਐਂਟੀਬਾਡੀ ਇਲਾਜ ਪ੍ਰਾਪਤ ਕਰਨਾ ਲਾਭਦਾਇਕ ਸਾਬਤ ਹੋ ਸਕਦਾ ਹੈ। ਵ੍ਹਾਈਟ ਹਾਊਸ ਦੇ ਮੁੱਖ ਮੈਡੀਕਲ ਸਲਾਹਕਾਰ ਐਂਥਨੀ ਫੌਸੀ ਨੇ ਕਿਹਾ ਕਿ ਹਸਪਤਾਲ ’ਚ ਦਾਖਲ ਹੋਣ ਤੋਂ ਪਹਿਲਾਂ ਵਾਇਰਸ ਨਾਲ ਲੜਨ ਲਈ ਲੈਬ ਵੱਲੋਂ ਬਣਾਈ ਗਈ ਐਂਟੀਬਾਡੀਜ਼ ਦੀ ਵਰਤੋਂ ਗੰਭੀਰ ਬੀਮਾਰੀ ਦੀ ਸੰਭਾਵਨਾ ਨੂੰ 70 ਤੋਂ 85 ਫੀਸਦੀ ਤੱਕ ਘੱਟ ਕਰ ਸਕਦੀ ਹੈ। ਉਨ੍ਹਾਂ ਕੋਵਿਡ-19 ਪ੍ਰੈੱਸ ਬ੍ਰੀਫਿੰਗ ਵਿੱਚ ਕਿਹਾ ਕਿ ਲੋਕਾਂ ਨੂੰ ਇਸ ਗੱਲ ‘ਤੇ ਜ਼ੋਰ ਦੇਣਾ ਮਹੱਤਵਪੂਰਨ ਹੈ ਕਿ ਇਹ ਉਪਾਅ ਲਾਗ ਦੇ ਸ਼ੁਰੂਆਤੀ ਪੜਾਅ ’ਤੇ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਵਿਅਕਤੀ ਦੇ ਹਸਪਤਾਲ ’ਚ ਦਾਖਲ ਹੋਣ ਲਈ ਪੂਰੀ ਤਰ੍ਹਾਂ ਬੀਮਾਰ ਹੋਣ ਦੀ ਉਡੀਕ ਨਹੀਂ ਕਰਨੀ ਚਾਹੀਦੀ।

ਅਮਰੀਕੀ ਸਰਕਾਰ ਦੇ ਮੁੱਖ ਮੈਡੀਕਲ ਸਲਾਹਕਾਰ ਡਾ. ਐਂਥਨੀ ਨੇ ਕਿਹਾ ਹੈ ਕਿ ਇਥੇ ਅਗਲੇ ਸਾਲ ਬਸੰਤ ਤੋਂ ਪਹਿਲਾਂ ਕੋਰੋਨਾ ਵਾਇਰਸ ਮਹਾਮਾਰੀ ਦੇ ਹਾਲਾਮ ਆਮ ਹੋਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਸਥਿਤੀ ਕਿਹੋ ਜਿਹੀ ਹੋਵੇਗੀ, ਇਹ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਕਿੰਨੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਗਲੇ ਸਾਲ ਦੀ ਬਸੰਤ ਤੱਕ ਕੋਰੋਨਾ ਦੀ ਸਥਿਤੀ ਕਾਬੂ ’ਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਟੀਕਾਕਰਨ ਦੀ ਗਤੀ ਵਧਾਈਏ ਅਤੇ ਵੱਧ ਤੋਂ ਵੱਧ ਆਬਾਦੀ ਨੂੰ ਇਸ ਮਹਾਮਾਰੀ ਤੋਂ ਬਚਾਈਏ।

More from this section