ਪੰਜਾਬ

ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਅਗਸਤ 12

ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੋਵਿਡ-19 ਦੀ ਤੀਜੀ ਲਹਿਰ ਦੇ ਮੱਦੇਨਜਰ ਸਿਵਲ ਸਰਜਨ ਮਾਨਸਾ ਡਾ. ਹਿਤਿੰਦਰ ਕਲੇਰ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਧਿਕਾਰੀਆਂ ਅਤੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਦੀ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਸਮੂਹ ਸਟਾਫ਼ ਨੂੰ ਤੀਜੀ ਲਹਿਰ ਦੇ ਪ੍ਰੋਟੋਕੋਲ ਅਨੁਸਾਰ ਨਿਯਮਾਂ ਦੀ ਪਾਲਣਾ ਕਰਨ, ਜ਼ਿਲ੍ਹਾ ਹਸਪਤਾਲ ਅਤੇ ਸਬ ਡਿਵੀਜਨ ਹਸਪਤਾਲਾਂ ਵਿਖੇ ਬੱਚਿਆਂ ਲਈ ਐੱਲ-2 ਸਹੂਲਤ ਸਬੰਧੀ ਵੱਖਰੇ ਵਾਰਡ ਤਿਆਰ ਕਰਨ, ਕੋਵਿਡ-19 ਦੇ ਸਰਕਾਰ ਦੁਆਰਾ ਦਰਸਾਏ ਹੋਏ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਜਿਵੇਂ ਮਾਸਕ ਲਗਾ ਕੇ ਰੱਖਣਾ, ਹੱਥਾਂ ਨੂੰ ਵਾਰ-ਵਾਰ ਸਾਬਣ-ਪਾਣੀ ਨਾਲ ਧੋਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨੀ, ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਸਬੰਧੀ ਹਦਾਇਤਾਂ ਕੀਤੀਆਂ।

ਉਨ੍ਹਾਂ ਸਮੂਹ ਕੌਮੀ ਅਤੇ ਰਾਜ ਪ੍ਰੋਗਰਾਮਾਂ ਦਾ ਜਾਇਜਾ ਲੈਂਦਿਆਂ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਅਤੇ ਪ੍ਰੋਗਰਾਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪ੍ਰੋਗਰਾਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਅਤੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਨੂੰ ਸਮੇ ਸਿਰ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕੌਰ, ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਸੰਜੀਵ ਉਬਰਾਏ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਵਿਜੈ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।