ਦੇਸ਼-ਦੁਨੀਆ

ਦਿੱਲੀ ‘ਚ ਪਤੀ ਨੇ ਸਿਰ ’ਤੇ ਕੁੱਕਰ ਮਾਰ ਕੀਤਾ ਪਤਨੀ ਦਾ ਕਤਲ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 3

ਦੱਖਣੀ-ਪੂਰਬੀ ਦਿੱਲੀ ਦੇ ਤੁਗ਼ਲਕਾਬਾਦ ਐਕਸਟੈਂਸ਼ਨ ਇਲਾਕੇ ‘ਚ 26 ਸਾਲਾ ਇਕ ਨੌਜਵਾਨ ਨੇ ਵਿਆਹੁਤਾ ਸਬੰਧਾਂ ਦੇ ਸ਼ੱਕ ’ਚ ਅੱਜ ਤੜਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਮੁਤਾਬਕ ਦੋਸ਼ੀ ਨੇ ਆਪਣੀ ਪਤਨੀ ਦੇ ਸਿਰ ’ਤੇ ਕੁੱਕਰ ਅਤੇ ਸਿਲੰਡਰ ਨਾਲ ਵਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਤੁਗ਼ਲਕਾਬਾਦ ਐਕਸਟੇਂਸ਼ਨ ਵਾਸੀ ਹਾਸਿਮ ਖ਼ਾਨ ਦੇ ਰੂਪ ਵਿਚ ਹੋਈ ਹੈ ਅਤੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ।

ਪੁਲਸ ਮੁਤਾਬਕ ਹਾਸਿਮ ਅੱਜ ਸਵੇਰ ਨੂੰ ਗੋਵਿੰਦਪੁਰੀ ਪੁਲਸ ਥਾਣੇ ਆਇਆ ਅਤੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਪੁਲਸ ਘਟਨਾ ਵਾਲੀ ਥਾਂ ’ਤੇ ਪਹੁੰਚੀ। ਪੁਲਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ ਹਾਸਿਮ ਦੀ ਪਤਨੀ ਸ਼ਾਹੀਨ ਖ਼ਾਨ ਬਿਸਤਰੇ ’ਤੇ ਮਿ੍ਰਤਕ ਮਿਲੀ। ਪੁਲਸ ਮੁਤਾਬਕ ਦੋਸ਼ੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਸਲਮਾਨ ਨਾਂ ਦੇ ਇਕ ਨੌਜਵਾਨ ਨਾਲ ਸਬੰਧ ਸਨ।

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੇ ਸਿਰ ’ਤੇ ਵਾਰ ਲਈ ਇਸਤੇਮਾਲ ਕੁੱਕਰ ਅਤੇ ਸਿਲੰਡਰ ਜ਼ਬਤ ਕਰ ਲਿਆ ਗਿਆ ਹੈ। ਅਧਿਕਾਰੀ ਮੁਤਾਬਕ ਪੇਸ਼ੇ ਤੋਂ ਆਟੋ ਡਰਾਈਵਰ ਹਾਸਿਮ ਨੇ ਜੂਨ 2018 ਵਿਚ ਸ਼ਾਹੀਨ ਨਾਲ ਵਿਆਹ ਕਰਵਾਇਆ ਸੀ ਅਤੇ ਦੋਹਾਂ ਦੀ ਕੋਈ ਔਲਾਦ ਨਹੀਂ ਸੀ।

Facebook Page:https://www.facebook.com/factnewsnet

See videos: https://www.youtube.com/c/TheFACTNews/videos