ਭਾਰਤ ਦੀਆਂ ਧੀਆਂ ਨੇ ਐਤਵਾਰ ਨੂੰ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ। ਟੀਮ ਨੇ ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਇਕਤਰਫਾ ਅੰਦਾਜ਼ ‘ਚ 9 ਵਿਕਟਾਂ ਨਾਲ ਹਰਾਇਆ। ਮੈਚ ‘ਚ ਦੱਖਣੀ ਅਫਰੀਕਾ ਦੀ ਕਪਤਾਨ ਕੈਲਾ ਰੇਨੇਕੇ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਦਾ ਇਹ ਫੈਸਲਾ ਗਲਤ ਸਾਬਤ ਹੋਇਆ, ਜਿੱਥੇ ਪੂਰੀ ਟੀਮ ਸਿਰਫ 82 ਦੌੜਾਂ ‘ਤੇ ਢਹਿ ਗਈ। ਭਾਰਤ ਨੇ ਇਹ ਟੀਚਾ ਸਿਰਫ਼ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ। ਫਾਈਨਲ ਮੈਚ ਵਿੱਚ ਗੋਂਗੜੀ ਤ੍ਰਿਸ਼ਾ ਨੇ ਟੀਮ ਇੰਡੀਆ ਲਈ ਗੇਂਦ ਅਤੇ ਬੱਲੇ ਨਾਲ ਧਮਾਕੇਦਾਰ ਪ੍ਰਦਰਸ਼ਨ ਕੀਤਾ ਅਤੇ ਦੱਖਣੀ ਅਫਰੀਕਾ ਨੂੰ ਮੈਚ ਤੋਂ ਬਾਹਰ ਕਰ ਦਿੱਤਾ। ਉਸ ਨੇ ਪਹਿਲਾਂ ਗੇਂਦਬਾਜ਼ੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਤਿੰਨ ਵਿਕਟਾਂ ਲਈਆਂ ਅਤੇ ਫਿਰ ਬੱਲੇ ਨਾਲ 44 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।