ਯੂ ਕੇ ਪੁਲਸ ਵਲੋਂ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ

ਫ਼ੈਕ੍ਟ ਸਮਾਚਾਰ ਸੇਵਾ ਗਲਾਸਗੋ , ਅਗਸਤ 6

ਯੂ ਕੇ ਪੁਲਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਨਸ਼ੀਲੇ ਪਦਾਰਥਾਂ ਨੂੰ ਯੂ ਕੇ ਦੀਆਂ ਗਲੀਆਂ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ ਸੰਭਵ ਕਾਰਵਾਈ ਕਾਰਵਾਈ ਕਰ ਰਹੀ ਹੈ। ਇਹਨਾਂ ਹੀ ਯਤਨਾਂ ਦੇ ਨਤੀਜੇ ਵਜੋਂ ਪੁਲਸ ਨੇ ਯੂਕੇ ਦੇ ਸੋਲੀਹਲ ਇਲਾਕੇ ਵਿੱਚ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਹੈ।

ਵੈਸਟ ਮਿਡਲੈਂਡਸ ਪੁਲਸ ਦੇ ਸੰਗਠਿਤ ਅਪਰਾਧ ਅਤੇ ਗੈਂਗ ਪੁਲਸ ਅਧਿਕਾਰੀਆਂ ਨੇ ਇਸ ਛਾਪੇਮਾਰੀ ਦਾ ਐਲਾਨ ਕੀਤਾ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਲੀਹਲ ਵਿੱਚ ਜਾਰੀ ਕੀਤੇ ਗਏ ਵਾਰੰਟ ਦੇ ਨਤੀਜੇ ਵਜੋਂ ਛਾਪੇਮਾਰੀ ਕਰਦਿਆਂ ਕਈ ਕਿੱਲੋ ਕਲਾਸ ਬੀ ਡਰੱਗ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਬੈਂਕ ਨੋਟਾਂ ਦੇ ਕਈ ਬੰਡਲ ਜ਼ਬਤ ਕੀਤੇ ਅਤੇ ਇਸ ਮਾਮਲੇ ਵਿੱਚ ਅਗਲੀ ਜਾਂਚ ਜਾਰੀ ਹੈ। ਪੁਲਸ ਅਨੁਸਾਰ ਨਸ਼ੀਲੇ ਪਦਾਰਥਾਂ ਵਿਰੁੱਧ ਕਾਰਵਾਈ ਇਸ ਤੋਂ ਵੀ ਵੱਡੇ ਪੱਧਰ ‘ਤੇ ਜਾਰੀ ਰਹੇਗੀ।

 

More from this section