ਦੇਸ਼-ਦੁਨੀਆ

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਹੋਇਆ ਕੋਰੋਨਾ

ਫ਼ੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 23

ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਦੂਜੀ ਵਾਰ ਕੋਰੋਨਾ ਹੋ ਗਿਆ ਹੈ। ਉਪ ਰਾਸ਼ਟਰਪਤੀ, ਜੋ ਹੈਦਰਾਬਾਦ ਵਿੱਚ ਹਨ, ਦਾ ਅੱਜ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਹਫ਼ਤੇ ਲਈ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਇਕਾਂਤਵਾਸ ਹੋਣ ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਹੋ ਸਕਦਾ ਹੈ ਕਿ ਉਹ ਗਣਤੰਤਰ ਦਿਵਸ ਸਮਾਰੋਹ ‘ਚ ਹਿੱਸਾ ਨਹੀਂ ਲੈਣਗੇ।

Facebook Page:https://www.facebook.com/factnewsnet

See videos: https://www.youtube.com/c/TheFACTNews/videos