ਦੇਸ਼-ਦੁਨੀਆ

ਦਿੱਲੀ ਦੇ ਜਹਾਂਗੀਰਪੁਰੀ ‘ਚ ਹਿੰਸਾ : ਪੁਲਿਸ ‘ਤੇ ਫਿਰ ਹੋਇਆ ਪਥਰਾਅ

ਪੁਲਿਸ ਕਮਿਸ਼ਨਰ ਨੇ ਕਿਹਾ, ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 18

ਦਿੱਲੀ ਦੇ ਜਹਾਂਗੀਰਪੁਰੀ ‘ਚ ਜਾਂਚ ਕਰਨ ਗਈ ਦਿੱਲੀ ਪੁਲਸ ‘ਤੇ ਫਿਰ ਪਥਰਾਅ ਕੀਤਾ ਗਿਆ। ਹਿੰਸਾ ਦੇ ਦੋਸ਼ੀਆਂ ਨੂੰ ਫੜਨ ਗਈ ਕ੍ਰਾਈਮ ਬ੍ਰਾਂਚ ਦੀ ਟੀਮ ‘ਤੇ ਪੱਥਰ ਸੁੱਟੇ ਗਏ। ਪੁਲਸ ਟੀਮ ਦੋਸ਼ੀ ਸੋਨੂੰ ਦੀ ਪਤਨੀ ਤੋਂ ਪੁੱਛਗਿੱਛ ਕਰਨ ਆਈ ਸੀ। ਜਿਸ ਤੋਂ ਬਾਅਦ ਸਥਿਤੀ ਵਿਗੜ ਗਈ। ਕੁਝ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਕੁਝ ਲੋਕਾਂ ਨੇ ਸੋਨੂੰ ਦੇ ਘਰ ਦੀ ਛੱਤ ਤੋਂ ਟੀਮ ‘ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਘਟਨਾ ਤੋਂ ਬਾਅਦ ਆਰਏਐਫ ਟੀਮ ਨੂੰ ਉੱਥੇ ਤਾਇਨਾਤ ਕਰ ਦਿੱਤਾ ਗਿਆ ਹੈ। ਪੂਰੇ ਇਲਾਕੇ ‘ਚ ਸਥਿਤੀ ਅਜੇ ਵੀ ਤਣਾਅਪੂਰਨ ਬਣੀ ਹੋਈ ਹੈ।

ਇੱਥੇ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਕਿ ਅਸੀਂ ਸੋਸ਼ਲ ਮੀਡੀਆ ‘ਤੇ ਨਜ਼ਰ ਰੱਖ ਰਹੇ ਹਾਂ। ਕੁਝ ਲੋਕ ਅਜਿਹੇ ਹਨ ਜੋ ਨਹੀਂ ਚਾਹੁੰਦੇ ਕਿ ਮਾਹੌਲ ‘ਚ ਸੁਧਾਰ ਹੋਵੇ। ਸੋਸ਼ਲ ਮੀਡੀਆ ‘ਤੇ ਅਜਿਹੀ ਗਲਤ ਜਾਣਕਾਰੀ ਪੋਸਟ ਕਰਨ ਅਤੇ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਜਹਾਂਗੀਰਪੁਰੀ ‘ਚ ਸ਼ਨੀਵਾਰ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਹੁਣ ਤੱਕ 23 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਅਫਵਾਹਾਂ ‘ਤੇ ਧਿਆਨ ਨਾ ਦਿੱਤਾ ਜਾਵੇ।

Facebook Page:https://www.facebook.com/factnewsnet

See videos:https://www.youtube.com/c/TheFACTNews/videos