ਮੁੱਖ ਮੰਤਰੀ ਵੱਲੋਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਵਰਚੁਅਲ ਢੰਗ ਨਾਲ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਅਗਸਤ 31

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਗਰੀਬਾਂ ਅਤੇ ਲੋੜਵੰਦਾਂ ਲਈ ਸਮਾਜਿਕ ਸੁਰੱਖਿਆ ਯੋਜਨਾ ਬਣਾਉਣ ਦਾ ਵਾਅਦਾ ਪੂਰਾ ਕਰਦਿਆਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਵਰਚੁਅਲ ਢੰਗ ਨਾਲ ਕੀਤੀ ਗਈ ਅਤੇ ਇਸ ਸਬੰਧੀ ਸਥਾਨਕ ਐਨ.ਆਈ.ਸੀ. ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਸਕੀਮ ਅਧੀਨ ਬਜੁਰਗਾਂ, ਵਿਧਵਾਵਾ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਤੇ ਚੈੱਕ ਤਕਸੀਮ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਡੀ.ਡੀ.ਪੀ.ਓ ਬਲਜੀਤ ਸਿੰਘ ਕੈਂਥ, ਜਿਲਾ ਪ੍ਰੋਗਰਾਮ ਅਫਸਰ ਕਰਨ ਸਿੰਘ ਬਰਾੜ, ਪ੍ਰਧਾਨ ਯੂਥ ਕਾਂਗਰਸ ਹਲਕਾ ਕੋਟਕਪੂਰਾ ਜਸਪ੍ਰੀਤ ਸਿੰਘ ਬਰਾੜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੈਨਸ਼ਨ ਲਾਭਪਾਤਰੀ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਇਸ ਵਧੀ ਹੋਈ ਪੈਨਸ਼ਨ ਦਾ ਲਾਭ ਜਿਲੇ ਤੇ 75 ਹਜ਼ਾਰ 964 ਲਾਭਪਾਤਰੀਆਂ ਨੂੰ ਮਿਲੇਗਾ। ਜਿੰਨਾ ਵਿੱਚੋਂ 54097 ਬੁਢਾਪਾ ਪੈਨਸ਼ਨਰਜ਼, 11938 ਵਿਧਵਾ ਪੈਨਸ਼ਨਰਜ਼, 4266 ਆਸ਼ਰਿਤ ਲਾਭਪਾਤਰੀ ਅਤੇ 5133 ਅਪੰਗ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸਨ ਜੋ ਕਿ ਪਹਿਲਾ 750 ਰੁਪਏ ਸੀ ਹੁਣ ਦੁੱਗਣੀ ਹੋ ਕੇ 1500 ਰੁਪਏ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਅੱਗੇ ਤੋਂ ਪਹਿਲਾਂ ਵਾਂਗ ਹੀ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਜਿਲ੍ਹੇ ਦੇ 14 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈੱਕ ਵੀ ਤਕਸੀਮ ਕੀਤੇ।

More from this section