ਫੈਕਟ ਸਮਾਚਾਰ ਸੇਵਾ
ਮੁੰਬਈ , ਦਸੰਬਰ 21
ਕਾਰਤਿਕ ਆਰੀਅਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੀ ਇਕ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ। ਅਦਾਕਾਰ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਕਾਰਤਿਕ ਆਰੀਅਨ ਇਨ੍ਹੀਂ ਦਿਨੀਂ ਦਿੱਲੀ ’ਚ ਆਪਣੀ ਫ਼ਿਲਮ ਦੀ ਸ਼ੂਟਿੰਗ ਦੇ ਸਿਲਸਿਲੇ ’ਚ ਆਏ ਹੋਏ ਹਨ ਅਤੇ ਇਸ ਮੌਕੇ ਉਹ ਗੁਰਦੁਆਰਾ ਬੰਗਲਾ ਸਾਹਿਬ ’ਚ ਮੱਥਾ ਟੇਕਣ ਲਈ ਪਹੁੰਚੇ।
ਕਾਰਤਿਕ ਆਰੀਅਨ ਨੇ ਹੁਣ ਤਕ ਕਈ ਫ਼ਿਲਮਾਂ ’ਚ ਕੰਮ ਕੀਤਾ ਹੈ, ਜਿਸ ’ਚ ‘ਭੂਲ ਭੁਲਈਆ 2’, ‘ਧਮਾਕਾ 2021, ਲਵ ਆਜ ਕੱਲ੍ਹ 2020, ਪਤੀ ਪਤਨੀ ਔਰ ਵੌਹ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।
Facebook Page: https://www.facebook.com/factnewsnet
See videos: https://www.youtube.com/c/TheFACTNews/videos