ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 17
ਪੰਜਾਬ ਵਿਚ ਵੋਟਾਂ ਦੀ ਤਰੀਕ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ ਇਹ ਐਲਾਨ ਕੀਤਾ ਗਿਆ ਹੈ |
ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਅਪੀਲ ਤੋਂ ਬਾਅਦ ਪੰਜਾਬ ‘ਚ ਚੋਣਾਂ ਦੀ ਤਰੀਕ ਬਦਲ ਕੇ 20 ਫਰਵਰੀ ਕਰ ਦਿੱਤੀ ਹੈ। ਸੱਤਾਧਾਰੀ ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਜਿਹਾ ਕਰਨ ਦੀ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੋਂ ਅੱਗੇ ਵਧਾ ਦਿੱਤੀਆਂ ਜਾਣ। ਇਸ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ।
Facebook Page: https://www.facebook.com/factnewsnet
See videos:https://www.youtube.com/c/TheFACTNews/videos