ਚੰਡੀਗੜ੍ਹ

ਚੰਡੀਗੜ੍ਹ ‘ਚ ਰੁਕ ਰੁਕ ਕੇ ਹੋਣ ਵਾਲੀ ਬਰਸਾਤ ਨਾਲ ਮੌਸਮ ਖੁਸ਼ਗਵਾਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 28

ਸਿਟੀ ਬਿਊਟੀਫੁੱਲ ਵਿੱਚ ਦੋ-ਤਿੰਨ ਦਿਨਾਂ ਤੋਂ ਲਗਾਤਾਰ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਮੰਗਲਵਾਰ ਨੂੰ ਸਾਰਾ ਦਿਨ ਬੱਦਲਵਾਈ ਰਹੀ। ਸਵੇਰ ਸਮੇਂ ਹੋਈ ਕਿਣ-ਮਿਣ ਤੋਂ ਬਾਅਦ ਦਿਨ ਵਿੱਚ ਮੌਸਮ ਖੁਸ਼ਗਵਾਰ ਰਿਹਾ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਗਰਮੀ ਤੋਂ ਰਾਹਤ ਮਿਲਣ ਕਰਕੇ ਸਾਰਾ ਦਿਨ ਰੌਕ ਗਾਰਡਨ, ਰੋਜ਼ ਗਾਰਡਨ ਅਤੇ ਸੁਖਨਾ ਝੀਲ ’ਤੇ ਘੁੰਮਣ ਲਈ ਸੈਲਾਨੀਆਂ ਦੀ ਭੀੜ ਲੱਗੀ ਰਹੀ। ਜੋ ਕਿ ਦਿਨ ਭਰ ਮੌਸਮ ਦਾ ਆਨੰਦ ਮਾਨਦੇ ਰਹੇ ਸਨ।

ਮੌਸਮ ਵਿਭਾਗ ਅਨੁਸਾਰ ਅੱਜ ਅਤੇ 29 ਜੁਲਾਈ ਨੂੰ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਸਵੇਰ ਸਮੇਂ ਕਈ ਥਾਵਾਂ ’ਤੇ ਕਿਣ-ਮਿਣ ਹੋਈ ਹੈ। ਜਿਸ ਕਾਰਨ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਅੱਜ ਵਧ ਤੋਂ ਵਧ ਤਾਪਮਾਨ 31.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਜੋ ਕਿ ਆਮ ਨਾਲੋਂ 2 ਡਿਗਰੀ ਹੇਠਾਂ ਡਿੱਗ ਗਿਆ ਸੀ। ਜਦੋਂਕਿ ਘੱਟ ਤੋਂ ਘੱਟ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਅਤੇ ਭਲਕੇ 29 ਜੁਲਾਈ ਨੂੰ ਚੰਡੀਗੜ੍ਹ ਸਣੇ ਆਲੇ ਦੁਆਲੇ ਪੈਂਦੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਣਾ ਜਤਾਈ ਗਈ ਹੈ। ਜਿਸ ਕਾਰਨ ਸੁਖਨਾ ਝੀਲ, ਰੌਕ ਗਾਰਡਨ ਅਤੇ ਏਲਾਂਤੇ ਮਾਲ ਸਣੇ ਹੋਰਨਾ ਘੁੰਮਣ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਲੱਗੀ ਰਹੀ। ਇਸ ਦੌਰਾਨ ਕਈ ਲੋਕ ਬਿਨਾਂ ਮਾਸਕ ਤੋਂ ਫਿਰਦੇ ਹੋਏ ਸਮਾਜਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ।ਦੂਜੇ, ਪਾਸੇ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ।

More from this section