ਦੇਸ਼-ਦੁਨੀਆ

ਦਿੱਲੀ ‘ਚ ਅੱਜ ਰਾਤ ਤੋਂ ਸੋਮਵਾਰ 5 ਵਜੇ ਤੱਕ ਵੀਕੈਂਡ ਕਰਫਿਊ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 7

ਦਿੱਲੀ ‘ਚ ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀਕੈਂਡ ਕਰਫਿਊ ਲੱਗੇਗਾ। ਇਸ ਦੇ ਨਾਲ ਹੀ ਦਿੱਲੀ ‘ਚ ਨਾਈਟ ਕਰਫਿਊ ਵੀ ਜਾਰੀ ਰਹੇਗਾ। ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਸਨ। ਦਿੱਲੀ ‘ਚ ਹੁਣ ਅਗਲੇ ਆਦੇਸ਼ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ ਜੋ ਅੱਜ ਤੋਂ ਲਾਗੂ ਹੋ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਨਵੀਆਂ ਗਾਈਡਲਾਈਨਜ਼ ਦੇ ਤੁਰੰਤ ਪ੍ਰਭਾਵ ਤੋਂ ਜ਼ਰੂਰੀ ਸੇਵਾਵਾਂ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਹੋਣਗੇ ਅਤੇ ਸਰਕਾਰੀ ਕਰਮੀ ਵਰਕ ਫਰਾਮ ਹੋਮ ਕਰਨਗੇ।

ਪ੍ਰਾਈਵੇਟ ਸੈਕਟਰ ਸਿਰਫ਼ ਆਪਣੇ 50 ਫੀਸਦੀ ਕਰਮੀ ਦਫ਼ਤਰ ਬੁਲਾ ਸਕਣਗੇ। ਬੱਸ ਸਟਾਪ ਅਤੇ ਮੈਟਰੋ ਸਟੇਸ਼ਨ ਦੇ ਬਾਹਰ ਜਮ੍ਹਾ ਹੋ ਰਹੀ ਭਾਰੀ ਭੀੜ ਨੂੰ ਦੇਖਦੇ ਹੋਏ ਇਹ ਫ਼ੈਸਲਾ ਵੀ ਲਿਆ ਗਿਆ ਹੈ ਕਿ ਹੁਣ 50 ਫੀਸਦੀ ਦੀ ਬਜਾਏ ਮੈਟਰੋ ਅਤੇ ਬੱਸਾਂ ਆਪਣੀ ਪੂਰੀ ਸਮਰੱਥਾ ਨਾਲ ਚਲਣਗੀਆਂ ਪਰ ਬਿਨਾਂ ਮਾਸਕ ਦੇ ਯਾਤਰਾ ਕਰਨ ਦੀ ਮਨਜ਼ੂਰੀ ਨਹੀਂ ਹੋਵੇਗੀ।

Facebook Page:https://www.facebook.com/factnewsnet

See videos: https://www.youtube.com/c/TheFACTNews/videos