ਦੇਸ਼-ਦੁਨੀਆ

ਦਿੱਲੀ ‘ਚ ਵੀਕੈਂਡ ਕਰਫ਼ਿਊ ਕੀਤਾ ਗਿਆ ਖ਼ਤਮ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 27

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਜਿਨ੍ਹਾਂ ‘ਚ ਆਡ-ਈਵਨ ਅਤੇ ਵੀਕੈਂਡ ਕਰਫਿਊ ਨੂੰ ਹੁਣ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨਾਲ ਦਿੱਲੀ ਵਾਸੀਆਂ ਨੂੰ ਥੌੜੀ ਰਾਹਤ ਮਿਲੀ ਹੈ। ਵਿਆਹ ਪ੍ਰੋਗਰਾਮ ’ਚ ਵੀ ਛੋਟ ਦਿੱਤੀ ਜਾਵੇਗੀ।

ਅੱਜ ਕੋਰੋਨਾ ਹਾਲਾਤ ’ਤੇ ਦਿੱਲੀ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਦੀ ਅਹਿਮ ਬੈਠਕ ਹੋਈ, ਜਿਸ ’ਚ ਆਡ ਈਵਨ, ਵੀਕੈਂਡ ਕਰਫਿਊ ਖਤਮ ਕਰਨ ਦਾ ਫੈਸਲਾ ਲਿਆ ਗਿਆ। ਦਿੱਲੀ ’ਚ 50 ਫੀਸਦੀ ਨਾਲ ਸਿਨੇਮਾ ਹਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਆਹ ਪ੍ਰੋਗਰਾਮ ’ਚ 200 ਲੋਕਾਂ ਦੇ ਸ਼ਾਮਲ ਹੋਣ ਦੀ ਛੋਟ ਮਿਲੇਗੀ। ਹਾਲਾਂਕਿ ਵਿਦਿਅਕ ਅਦਾਰੇ ਅਤੇ ਸਕੂਲ ਬੰਦ ਰਹਿਣਗੇ ਅਤੇ ਨਾਈਟ ਕਰਫਿਊ ਜਾਰੀ ਰਹੇਗਾ।

Facebook Page: https://www.facebook.com/factnewsnet

See videos: https://www.youtube.com/c/TheFACTNews/videos