ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 14
ਉੱਤਰ ਪ੍ਰਦੇਸ਼ ’ਚ ਭਾਜਪਾ ਦੀ ਜਿੱਤ ਮਗਰੋਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਿੱਲੀ ਦੌਰੇ ’ਤੇ ਹਨ। ਯੋਗੀ ਅੱਜ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਪਹੁੰਚੇ ਹਨ।
ਉੱਤਰ ਪ੍ਰਦੇਸ਼ ’ਚ ਜਿੱਤ ਤੋਂ ਬਾਅਦ ਯੋਗੀ ਦਿੱਲੀ ਦੌਰੇ ’ਤੇ ਹਨ ਅਤੇ ਐਤਵਾਰ ਨੂੰ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਯੋਗੀ ਨੂੰ ਪ੍ਰਧਾਨ ਮੰਤਰੀ ਨੇ ਜਿੱਤ ਦੀ ਵਧਾਈ ਵੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ।
Facebook Page:https://www.facebook.com/factnewsnet
See videos:https://www.youtube.com/c/TheFACTNews/videos