View in English:
May 19, 2024 6:25 am

ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ , 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਫੈਕਟ ਸਮਾਚਾਰ ਸੇਵਾ

ਮੁੰਬਈ , ਨਵੰਬਰ 26

ਬਾਲੀਵੁੱਡ ਅਤੇ ਟੀਵੀ ਵਿੱਚ ਕੰਮ ਕਰਨ ਵਾਲੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਇਸ ਦੁਨੀਆਂ ਵਿੱਚ ਨਹੀਂ ਰਹੇ। ਵਿਕਰਮ ਕਾਫੀ ਸਮੇਂ ਤੋਂ ਹਸਪਤਾਲ ‘ਚ ਦਾਖਲ ਸੀ, ਜਿੱਥੇ ਉਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਅਦਾਕਾਰ ਦਾ 82 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।

ਦੱਸ ਦੇਈਏ ਕਿ ਵਿਕਰਮ ਗੋਖਲੇ ਪਿਛਲੇ ਕੁਝ ਦਿਨਾਂ ਤੋਂ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿੱਚ ਦਾਖਲ ਸਨ। ਅਭਿਨੇਤਾ ਦੀ ਸਿਹਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ। ਪਰ ਹੁਣ ਉਨ੍ਹਾਂ ਦੇ ਦਿਹਾਂਤ ਦੀ ਖਬਰ ਨੇ ਸਭ ਨੂੰ ਦੁਖੀ ਕਰ ਦਿੱਤਾ ਹੈ।

Leave a Reply

Your email address will not be published. Required fields are marked *

View in English