ਅਮਰੀਕਾ ਵਲੋਂ ਭਾਰਤੀ ਟਰੱਕ ਡਰਾਈਵਰਾਂ ਦੇ ਵੀਜ਼ਿਆਂ ’ਤੇ ਰੋਕ

ਫੈਕਟ ਸਮਾਚਾਰ ਸੇਵਾ

ਵਾਸ਼ਿੰਗਟਨ, ਅਗਸਤ 22

ਅਮਰੀਕਾ ਦੇ ਫਲੋਰੀਡਾ ਵਿਚ ਪੰਜਾਬ ਦੇ ਇਕ ਟਰੱਕ ਡਰਾਈਵਰ ਵਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿਚ 2 ਅਮਰੀਕੀਆਂ ਦੀ ਮੌਤ ਤੋਂ ਬਾਅਦ, ਅਮਰੀਕਾ ਨੇ ਡਰਾਈਵਰਾਂ ਦੇ ਵੀਜ਼ਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਨਵੇਂ ਵੀਜ਼ਿਆਂ ’ਤੇ ਹੋਵੇਗੀ ਤੇ ਪੁਰਾਣੇ ਡਰਾਈਵਰਾਂ ਦੇ ਵੀਜ਼ੇ ਰੱਦ ਨਹੀਂ ਕੀਤੇ ਜਾਣਗੇ।

ਇਹ ਜਾਣਕਾਰੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਲਿਖਿਆ ਕਿ ਤੁਰੰਤ ਪ੍ਰਭਾਵ ਨਾਲ, ਅਸੀਂ ਵਪਾਰਕ ਟਰੱਕ ਡਰਾਈਵਰਾਂ ਲਈ ਸਾਰੇ ਵਰਕਰ ਵੀਜ਼ੇ ਜਾਰੀ ਕਰਨਾ ਬੰਦ ਕਰ ਰਹੇ ਹਾਂ। ਵਿਦੇਸ਼ੀ ਡਰਾਈਵਰਾਂ ਦੀ ਵੱਧ ਰਹੀ ਗਿਣਤੀ ਅਮਰੀਕੀ ਨਾਗਰਿਕਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੀ ਹੈ ਅਤੇ ਅਮਰੀਕੀ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।

ਦੱਸ ਦੇਈਏ ਕਿ 13 ਅਗਸਤ ਨੂੰ ਅਮਰੀਕਾ ਦੇ ਫਲੋਰੀਡਾ ਵਿਚ ਇਕ ਵੱਡਾ ਹਾਦਸਾ ਵਾਪਰਿਆ। ਇਸ ਵਿਚ ਇਕ ਭਾਰਤੀ ਡਰਾਈਵਰ ਦੇ ਗਲਤ ਯੂ-ਟਰਨ ਕਾਰਨ ਤਿੰਨ ਅਮਰੀਕੀ ਨਾਗਰਿਕਾਂ ਦੀ ਜਾਨ ਚਲੀ ਗਈ। ਇਸ ਤੋਂ ਬਾਅਦ, ਡੈਮੋਕ੍ਰੇਟਿਕ ਪਾਰਟੀ ਅਤੇ ਰਿਪਬਲਿਕਨ ਪਾਰਟੀ ਵਿਚਕਾਰ ਗੈਰ-ਕਾਨੂੰਨੀ ਵੀਜ਼ਿਆਂ ਨੂੰ ਲੈ ਕੇ ਬਹਿਸ ਛਿੜ ਗਈ। ਟਰੰਪ ਅਤੇ ਕੈਲੀਫੋਰਨੀਆ ਪ੍ਰਸ਼ਾਸਨ ਨੇ ਇਸ ਹਾਦਸੇ ਲਈ ਇਕ ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ ਡਰਾਈਵਰਾਂ ਲਈ ਨਵੇਂ ਵੀਜ਼ਿਆਂ ’ਤੇ ਪਾਬੰਦੀ ਲਗਾ ਦਿੱਤੀ।

Leave a Reply

Your email address will not be published. Required fields are marked *

View in English