ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਦਸੰਬਰ 6
ਗੁਰੂਨਗਰੀ ਅੰਮ੍ਰਿਤਸਰ ਵਿਖੇ ਬਾਲੀਵੁੱਡ ਅਦਾਕਾਰਾ ਹੇਲਨ ਖਾਨ ਪਹੁੰਚੇ ਹਨ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂਘਰ ਵਿਖੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਹੇਲਨ ਖਾਨ ਅੰਮ੍ਰਿਤਸਰ ਵਿਖੇ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ਹੋਏ ਹਨ।







