View in English:
April 17, 2025 12:20 am

ਆਂਧਰਾ ਪ੍ਰਦੇਸ਼ : ਕੈਲਾਸਪਟਨਮ ਜ਼ਿਲ੍ਹੇ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 8 ਦੀ ਮੌਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 13

ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਵਿੱਚ ਅੱਜ ਇੱਕ ਪਟਾਕਾ ਨਿਰਮਾਣ ਯੂਨਿਟ ਵਿੱਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਮਾਰੇ ਗਏ ਮਜ਼ਦੂਰਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਇਸ ਘਟਨਾ ਵਿੱਚ 7 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਰਾਜ ਦੀ ਗ੍ਰਹਿ ਮੰਤਰੀ ਵੀ. ਅਨੀਤਾ ਨੇ ਕਿਹਾ ਕਿ ਅੱਗ ਲੱਗਣ ਨਾਲ 2 ਔਰਤਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ। ਮੁੱਖ ਮੰਤਰੀ ਨਾਇਡੂ ਨੇ ਅਨੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੌਰਾਨ ਆਂਧਰਾ ਪ੍ਰਦੇਸ਼ ਦੇ ਸੀਐਮਓ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਐਮ ਐਨ ਚੰਦਰਬਾਬੂ ਨਾਇਡੂ ਨੇ ਅਨਕਾਪੱਲੇ ਜ਼ਿਲ੍ਹੇ ਵਿੱਚ ਇੱਕ ਪਟਾਕਾ ਨਿਰਮਾਣ ਯੂਨਿਟ ਵਿੱਚ ਹੋਏ ਧਮਾਕੇ ਵਿੱਚ 8 ਮਜ਼ਦੂਰਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਕੁਲੈਕਟਰ, ਪੁਲਿਸ ਸੁਪਰਡੈਂਟ ਅਤੇ ਰਾਜ ਗ੍ਰਹਿ ਮੰਤਰੀ ਅਨੀਤਾ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਦੇਖਭਾਲ ਮਿਲੇ।

Leave a Reply

Your email address will not be published. Required fields are marked *

View in English