View in English:
January 9, 2025 11:29 am

ਆਸਾਰਾਮ ਬਾਪੂ ਨੂੰ 31 ਮਾਰਚ ਤੱਕ ਮਿਲੀ ਅੰਤਰਿਮ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜਨਵਰੀ 7

ਆਖ਼ਰਕਾਰ ਸੁਪਰੀਮ ਕੋਰਟ ਨੇ 2013 ਦੇ ਰੇਪ ਕੇਸ ‘ਚ ਆਸਾਰਾਮ ਨੂੰ ਜ਼ਮਾਨਤ ਦੇ ਹੀ ਦਿੱਤੀ। ਉਨ੍ਹਾਂ ਨੂੰ 31 ਮਾਰਚ ਤਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਆਸਾਰਾਮ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ ਨੇ ਜ਼ਮਾਨਤ ਦੇ ਨਾਲ ਕੁਝ ਸ਼ਰਤਾਂ ਵੀ ਲਗਾਈਆਂ ਹਨ, ਜਿਨ੍ਹਾਂ ਦੀ ਪਾਲਣਾ ਆਸਾਰਾਮ ਨੂੰ ਕਰਨੀ ਹੋਵੇਗੀ। ਸੁਪਰੀਮ ਕੋਰਟ ਨੇ ਚਿਤਾਵਨੀ ਦਿੱਤੀ ਕਿ ਆਸਾਰਾਮ ਆਪਣੀ ਜ਼ਮਾਨਤ ਦੌਰਾਨ ਕਿਸੇ ਵੀ ਪੈਰੋਕਾਰ ਨੂੰ ਨਹੀਂ ਮਿਲਣਗੇ। ਇਸ ਦੌਰਾਨ ਸਬੂਤਾਂ ਨਾਲ ਛੇੜਛਾੜ ਨਹੀਂ ਹੋਣੀ ਚਾਹੀਦੀ। ਇਹ ਹੁਕਮ ਜਾਰੀ ਕਰਦਿਆਂ ਜਸਟਿਸ ਐਮਐਮ ਸੁੰਦਰੇਸ਼ ਤੇ ਜਸਟਿਸ ਰਾਜੇਸ਼ ਬਿੰਦਲ ਦੀ ਬੈਂਚ ਨੇ ਨਿਰਦੇਸ਼ ਦਿੱਤਾ ਕਿ ਆਸਾਰਾਮ ਦੀ ਸੁਰੱਖਿਆ ਲਈ ਤਿੰਨ ਪੁਲਿਸ ਮੁਲਾਜ਼ਮ ਮੌਜੂਦ ਰਹਿਣਗੇ। 31 ਮਾਰਚ ਤੱਕ ਦੀ ਅੰਤਰਿਮ ਜ਼ਮਾਨਤ ਦੌਰਾਨ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਉਹ ਸਬੂਤਾਂ ਨਾਲ ਛੇੜਛਾੜ ਦੀ ਕੋਸ਼ਿਸ਼ ਨਹੀਂ ਕਰੇਗਾ। ਉਹ ਆਪਣੇ ਪੈਰੋਕਾਰਾਂ ਨੂੰ ਇਕੱਠੇ ਨਹੀਂ ਮਿਲ ਸਕੇਗਾ।

Leave a Reply

Your email address will not be published. Required fields are marked *

View in English