ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 29
ਉਨਾਓ ਜਬਰ ਜਨਾਹ ਮਾਮਲੇ ‘ਚ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਹਾਈ ਕੋਰਟ ਨੇ ਕੁਲਦੀਪ ਸੇਂਗਰ ਦੀ ਜ਼ਮਾਨਤ ਨੂੰ ਹਰੀ ਝੰਡੀ ਦੇ ਦਿੱਤੀ ਸੀ, ਜਿਸ ‘ਤੇ ਹੁਣ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ।
ਸੀ.ਬੀ.ਆਈ. (CBI) ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਰਵਉੱਚ ਅਦਾਲਤ ਨੇ ਕੁਲਦੀਪ ਸੇਂਗਰ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਨੇ ਕੁਲਦੀਪ ਸੇਂਗਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਇਸ ਦੇ ਲਈ ਸਾਬਕਾ ਵਿਧਾਇਕ ਨੂੰ 1 ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਕੁਲਦੀਪ ਸੇਂਗਰ ਨੂੰ ਅਗਲੇ 7 ਦਿਨਾਂ ਵਿੱਚ ਆਪਣਾ ਜਵਾਬ ਦਾਖ਼ਲ ਕਰਨਾ ਪਵੇਗਾ।







