View in English:
January 23, 2025 11:05 pm

ਕਪਿਲ ਸ਼ਰਮਾ ਸਮੇਤ ਹੋਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜਨਵਰੀ 23


ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਇਕ ਧਮਕੀ ਭਰਿਆ ਈ. ਮੇਲ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਈ. ਮੇਲ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਭੇਜੀ ਗਈ ਦੱਸੀ ਜਾ ਰਹੀ ਹੈ। ਇਨ੍ਹਾਂ ਦੋ ਸਿਤਾਰਿਆਂ ਤੋਂ ਇਲਾਵਾ ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਨੂੰ ਵੀ ਧਮਕੀਆਂ ਮਿਲੀਆਂ ਹਨ। ਪੁਲਿਸ ਨੇ ਇਸ ਸੰਬੰਧੀ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਸਿਤਾਰਿਆਂ ਨੂੰ ਈਮੇਲ ਭੇਜਣ ਵਾਲੇ ਵਿਅਕਤੀ ਨੇ ਧਮਕੀ ਦਿੱਤੀ ਹੈ ਕਿ ਜੇਕਰ ਅੱਠ ਘੰਟਿਆਂ ਦੇ ਅੰਦਰ ਇਨ੍ਹਾਂ ਸਿਤਾਰਿਆਂ ਤੋਂ ਕੋਈ ਜਵਾਬ ਨਹੀਂ ਆਇਆ ਤਾਂ ਕਾਰਵਾਈ ਕੀਤੀ ਜਾਵੇਗੀ। ਰਿਪੋਰਟ ਦੇ ਅਨੁਸਾਰ ਸ਼ੁਰੂਆਤੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਧਮਕੀ ਭਰਿਆ ਈਮੇਲ ਪਾਕਿਸਤਾਨ ਤੋਂ ਭੇਜਿਆ ਗਿਆ ਸੀ।

ਕਪਿਲ ਸ਼ਰਮਾ ਤੋਂ ਇਲਾਵਾ ਇਸੇ ਈ-ਮੇਲ ‘ਚ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ, ਕਾਮੇਡੀਅਨ ਸੁਗੰਧਾ ਸ਼ਰਮਾ ਅਤੇ ਡਾਂਸ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਦੇ ਨਾਂ ਵੀ ਸ਼ਾਮਲ ਹਨ। ਸੁਗੰਧਾ ਅਤੇ ਰੇਮੋ ਨੇ ਇਸ ਮਾਮਲੇ ‘ਤੇ ਮੁੰਬਈ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਸ ਤੋਂ ਇਲਾਵਾ ਰਾਜਪਾਲ ਯਾਦਵ ਦੀ ਪਤਨੀ ਰਾਧਾ ਯਾਦਵ ਨੇ ਮੁੰਬਈ ਦੇ ਅੰਬੋਲੀ ਪੁਲਿਸ ਸਟੇਸ਼ਨ ‘ਚ ਅਣਪਛਾਤੇ ਵਿਅਕਤੀ ਦੇ ਖਿਲਾਫ ਰਿਪੋਰਟ ਦਰਜ ਕਰਵਾਈ ਹੈ।

Leave a Reply

Your email address will not be published. Required fields are marked *

View in English